Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Doaba

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

August 10, 2026 08:50 PM
Rozana Sehaj times

ਚੰਡੀਗੜ੍ਹ/ਐਸਬੀਐਸ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸਬੀਐਸ ਨਗਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਖੁਲਾਸੇ ਦੇ ਅਧਾਰ 'ਤੇ, ਐਸਬੀਐਸ ਨਗਰ ਦੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ। ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਸਮੇਂ ਸਿਰ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਸਥਾਨਕ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 124 ਮਿਤੀ 09.08.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ