Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ

August 10, 2026 08:51 PM
Rozana Sehaj times

ਚੰਡੀਗੜ੍ਹ :
ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ। ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਇਹ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਅੱਜ ਤੋਂ ਪੰਜਾਬ ਵਿੱਚ ਆਊਟਸੋਰਸਿੰਗ ਪ੍ਰਥਾ ਦਾ ਦਹਾਕਿਆਂ ਪੁਰਾਣਾ ਸਿਸਟਮ ਖ਼ਤਮ ਹੋ ਜਾਵੇਗਾ। ਸਰਕਾਰੀ ਰੋਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ, ਜਿਸ ਨਾਲ ਸਰਕਾਰ ਅਤੇ ਕਾਮਿਆਂ ਵਿਚਕਾਰ ਸਿੱਧਾ ਸਬੰਧ ਸਥਾਪਤ ਹੋਵੇਗਾ।” ਆਊਟਸੋਰਸ ਵਰਕਰਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸੂਬੇ ਦੀ ਸੇਵਾ ਲਈ ਆਪਣੇ ਜੀਵਨ ਦੇ ਕਈ ਸਾਲ ਲਾ ਦਿੱਤੇ ਹਨ। ਇਨ੍ਹਾਂ ਵਰਕਰਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਹਾਲਾਂਕਿ, ਆਊਸੋਰਸਿੰਗ ਕਾਰਨ ਬਣੀ ਬੇਯਕੀਨੀ ਕਾਰਨ ਹਮੇਸ਼ਾ ਵਰਕਰਾਂ ਦੇ ਸਿਰ 'ਤੇ ਤਲਵਾਰ ਵਾਂਗ ਲਟਕਦੀ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਦੀ ਨੌਕਰੀ ਅਤੇ ਜੀਵਨ 'ਤੇ ਬੁਰਾ ਅਸਰ ਪੈਂਦਾ ਸੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ 'ਆਪ' ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਉਹ ਹੱਕ ਦਿੱਤਾ ਹੈ, ਜਿਸ ਦੇ ਉਹ ਸੱਚਮੁੱਚ ਹੱਕਦਾਰ ਸਨ। ਇਹ ਮੁਲਾਜ਼ਮ ਹੁਣ 'ਆਊਟਸੋਰਸਡ' ਨਹੀਂ ਰਹਿਣਗੇ; ਸਗੋਂ ਸਰਕਾਰ ਦੇ 'ਇਨ-ਸੋਰਸਡ' ਮੁਲਾਜ਼ਮ ਬਣ ਜਾਣਗੇ, ਜਿਸ ਦਾ ਮਤਲਬ ਹੈ ਕਿ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਜਾਣਗੇ।” ਬਿੱਲ ਨੂੰ ਠੇਕੇਦਾਰੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਠੇਕੇਦਾਰੀ ਸਿਸਟਮ ਸੇਵਾ ਦੇ ਰੂਪ ਵਿੱਚ ਮਨੁੱਖੀ ਸ਼ੋਸ਼ਣ ਦਾ ਅੰਤ ਕਰੇਗਾ। ਸਰਕਾਰੀ ਵਿਭਾਗਾਂ ਅਤੇ ਸਰਕਾਰੀ ਕੰਟਰੋਲ ਵਾਲੇ ਅਦਾਰਿਆਂ ਵਿੱਚ ਕੰਮ ਕਰਦੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ।” ਉਨ੍ਹਾਂ ਦੱਸਿਆ, “ਇਹ ਬਿੱਲ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ ਦੇ ਯੋਗ ਆਊਟਸੋਰਸ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ ਜੋ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਹੋਏ ਹਨ ਅਤੇ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ। ਪਹਿਲੇ ਗੇੜ ਵਿੱਚ ਲਗਭਗ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਇਸ ਪਹਿਲਕਦਮੀ ਦਾ ਲਾਭ ਮਿਲੇਗਾ।” ਮੁਲਾਜ਼ਮਾਂ ਨੂੰ ਹੋਣ ਵਾਲੇ ਲਾਭ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਨ੍ਹਾਂ ਦੀ ਮੌਜੂਦਾ ਤਨਖਾਹ ਜਾਂ ਕਾਨੂੰਨੀ ਤੌਰ 'ਤੇ ਨਿਰਧਾਰਤ ਘੱਟੋ-ਘੱਟ ਵੇਤਨ ਤੋਂ ਘੱਟ ਨਹੀਂ ਹੋਵੇਗੀ। ਉਨ੍ਹਾਂ ਨੂੰ ਪ੍ਰੋਵਿਡੈਂਟ ਫੰਡ ਅਤੇ ਗ੍ਰੈਚੂਟੀ ਦੇ ਲਾਭ ਮਿਲਣਗੇ, ਈ.ਐਸ.ਆਈ. ਦੇ ਲਾਭਾਂ ਦੇ ਹੱਕਦਾਰ ਹੋਣਗੇ, ਮੈਟਰਨਿਟੀ ਲੀਵ ਦਾ ਲਾਭ ਮਿਲੇਗਾ ਅਤੇ ਰੈਗੂਲਰ ਮੁਲਾਜ਼ਮਾਂ ਵਾਂਗ ਉਹ ਸਾਲ ਵਿੱਚ 10 ਦਿਨਾਂ ਦੀ ਅਚਨਚੇਤੀ ਛੁੱਟੀ (ਕੈਜ਼ੂਅਲ ਲੀਵ) ਦੇ ਵੀ ਹੱਕਦਾਰ ਹੋਣਗੇ। ਰੈਗੂਲਰ ਮੁਲਾਜ਼ਮਾਂ ਵਾਂਗ ਉਨ੍ਹਾਂ ਦਾ ਆਈ.ਐਚ.ਆਰ.ਐਮ.ਐਸ. ਖਾਤਾ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਸਰਵਿਸ ਰਿਕਾਰਡ ਅਤੇ ਰੋਜ਼ਗਾਰ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣੇਗੀ।” ਕਰਮਚਾਰੀਆਂ ਨੂੰ ਮਿਲਣ ਵਾਲੇ ਸਿੱਧੇ ਵਿੱਤੀ ਲਾਭ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਏਜੰਸੀ ਦੇ ਕਮਿਸ਼ਨ ਵਜੋਂ ਨਹੀਂ ਕੱਟਿਆ ਜਾਵੇਗਾ ਅਤੇ ਇਸ ਦਾ ਸਿੱਧਾ ਫਾਇਦਾ ਮੁਲਾਜ਼ਮਾਂ ਨੂੰ ਮਿਲੇਗਾ।” 
 

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ