Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

August 10, 2026 08:59 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ। ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ। ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ। ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ। ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ। ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ