Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

August 10, 2026 09:18 PM
Rozana Sehaj times


ਚੰਡੀਗੜ੍ਹ :
ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨਾਲ ਜੁੜਨ, ਆਪਸੀ ਸਾਂਝ ਵਧਾਉਣ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਸੀ। ਇਸ ਯਾਦਗਾਰ ਖੇਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਚੈਂਪੀਅਨਸ਼ਿਪ ਵਿੱਚ ਵੀ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਸਨ। 

Have something to say? Post your comment

More in Chandigarh

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ