Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

August 10, 2026 09:26 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਵਿਅਕਤੀਆਂ ਨੂੰ 10 ਗੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੁੱਲਰ (28) ਵਾਸੀ ਪਿੰਡ ਰਾਜੋਕੇ, ਤਰਨਤਾਰਨ ਅਤੇ ਮੌਜੂਦਾ ਪਤਾ ਗੁਮਟਾਲਾ, ਅੰਮ੍ਰਿਤਸਰ; ਹੁਸਨਪ੍ਰੀਤ ਸਿੰਘ (21) ਵਾਸੀ ਪਿੰਡ ਮਹਿਦੀਪੁਰ ਅਤੇ ਮੌਜੂਦਾ ਪਤਾ ਪਿੰਡ ਢੋਲਣ, ਤਰਨ ਤਾਰਨ; ਅਹਿਮਦ ਰਾਜਾ (21) ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ; ਜਗਸੀਰ ਸਿੰਘ ਉਰਫ਼ ਬੌਬੀ (26) ਵਾਸੀ ਮੁਹੱਲਾ ਤਕਸ਼ਤਰੀ, ਤਰਨ ਤਾਰਨ; ਨਵੀਦੀਪ ਸਿੰਘ (20) ਵਾਸੀ ਅਟਾਰੀ, ਅੰਮ੍ਰਿਤਸਰ ਦਿਹਾਤੀ; ਅਨਮੋਲਦੀਪ ਸਿੰਘ (19) ਵਾਸੀ ਰੋੜਾਂਵਾਲੀ, ਅੰਮ੍ਰਿਤਸਰ ਦਿਹਾਤੀ ਅਤੇ ਮਨਜਿੰਦਰ ਸਿੰਘ ਉਰਫ਼ ਮੰਗਾ (37) ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਜ਼ਿਗਾਨਾ (ਤੁਰਕੀ ਦੇ ਬਣੇ ਹੋਏ), ਇੱਕ 9 ਐਮਐਮ ਗਲੋਕ (ਆਸਟ੍ਰੀਆ ਵਿੱਚ ਬਣਿਆ), ਇੱਕ 9 ਐਮਐਮ ਪੀਐਕਸ5, ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ), ਦੋ .30 ਬੋਰ ਸਟਾਰ ਮਾਰਕ, ਇੱਕ .30 ਬੋਰ, ਇੱਕ ਗਲੋਕ 9 ਐਮਐਮ ਅਤੇ ਇੱਕ .30 ਬੋਰ ਪੀਐਕਸ3 ਸਮੇਤ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਜੋ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ। ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੁਰੂ ਵਿੱਚ ਦੋਸ਼ੀ ਕੁਲਦੀਪ ਉਰਫ ਭੁੱਲਰ ਅਤੇ ਹੁਸਨਪ੍ਰੀਤ ਸਿੰਘ ਨੂੰ ਦੋ ਪਿਸਤੌਲਾਂ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਆਪਣੇ ਸਾਥੀਆਂ ਬਾਰੇ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਖੁਲਾਸਿਆਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਹਿਮਦ ਰਾਜਾ ਅਤੇ ਜਗਸੀਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਗ਼ੈਰ-ਕਾਨੂੰਨੀ ਪਿਸਤੌਲਾਂ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਸੀਪੀ ਨੇ ਦੱਸਿਆ ਕਿ ਇਹ ਹਥਿਆਰ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣ ਲਈ ਵਰਤੇ ਜਾਣੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਅਹਿਮਦ ਰਾਜਾ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਵਿਰੁੱਧ ਕਤਲ, ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਇੱਕ ਹੋਰ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸੀਪੀ ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਸ਼ੁਰੂ ਵਿੱਚ ਮੁਲਜ਼ਮ ਨਵੀਦੀਪ ਸਿੰਘ ਅਤੇ ਅਨਮੋਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.054 ਕਿਲੋ ਹੈਰੋਇਨ ਬਰਾਮਦ ਕੀਤੀ। ਸੀਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਅਤੇ ਨਿਰੰਤਰ ਪੁੱਛਗਿੱਛ ਦੌਰਾਨ, ਪੁਲਿਸ ਨੇ ਤਿੰਨ ਆਧੁਨਿਕ ਪਿਸਤੌਲ ਅਤੇ ਸਰਹੱਦ ਪਾਰੋਂ ਖੇਪ ਭੇਜਣ ਲਈ ਵਰਤਿਆ ਜਾਣਾ ਵਾਲਾ ਇੱਕ ਡਰੋਨ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੁਲਜ਼ਮ ਮਨਜਿੰਦਰ ਸਿੰਘ ਉਰਫ ਮੰਗਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾਂ ਕੇਸ ਐਫਆਈਆਰ ਨੰਬਰ 142 ਮਿਤੀ 03.08.2026 ਨੂੰ ਅਸਲਾ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛਾਉਣੀ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 134 ਮਿਤੀ 05.08.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29, ਅਸਲਾ ਐਕਟ ਦੀ ਧਾਰਾ 25(8) ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 10, 11 ਅਤੇ 12 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਡੀ-ਡਿਵੀਜ਼ਨ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼