Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Majha

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

August 10, 2026 09:28 PM
Rozana Sehaj times


ਅੰਮ੍ਰਿਤਸਰ/ਜਲੰਧਰ/ਲੁਧਿਆਣਾ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੀਜੀਪੀ ਪੰਜਾਬ ਨੇ ਆਪਣੇ ਤੂਫ਼ਾਨੀ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਅੰਮ੍ਰਿਤਸਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ 'ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਕੌਮੀ ਉਤਸਵ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਨੋਟ ਕੀਤਾ ਕਿ ਸੁਰੱਖਿਆ ਢਾਂਚੇ ਵਿੱਚ ਸਹਿਜ ਤਾਲਮੇਲ ਅਤੇ ਉੱਭਰ ਰਹੀਆਂ ਚੁਣੌਤੀਆਂ ਦਾ ਸਰਗਰਮ ਮੁਲਾਂਕਣ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ। ਅੰਮ੍ਰਿਤਸਰ ਦੇ ਸਮੀਖਿਆ ਦੌਰੇ ਤੋਂ ਬਾਅਦ ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹੇ ਸ਼ਾਮਲ ਹਨ,  ਦੀਆਂ ਤਿਆਰੀਆਂ ਦਾ ਨਿੱਜੀ ਤੌਰ 'ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਖ਼ਤਰੇ ਦੀਆਂ ਮੌਜੂਦਾ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਧੇਰੇ ਚੌਕਸੀ ਬਣਾਈ ਰੱਖਣ, ਫੋਰਸ ਦੀ ਸੁਚੱਜੇ ਤੇ ਰਣਨੀਤਿਕ ਢੰਗ ਨਾਲ ਤਾਇਨਾਤੀ ਅਤੇ ਤੇਜ਼ ਰਿਸਪਾਂਸ ਪ੍ਰਣਾਲੀ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਜਾਂ ਦਿੱਕਤ ਦੇ ਪੂਰੇ ਵਿਸ਼ਵਾਸ ਨਾਲ ਆਜ਼ਾਦੀ ਦਿਹਾੜਾ ਮਨਾ ਸਕਣ। ਫੋਰਸ ਦੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਅਲਰਟ, ਪਹੁੰਚਯੋਗ ਅਤੇ ਜਨਤਾ ਪ੍ਰਤੀ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇ। ਆਪਣੇ ਦੌਰੇ ਦੇ ਅੰਤ ਵਿੱਚ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਤਿਆਰੀਆਂ ਦੇ ਮੁਲਾਂਕਣ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਅਤੇ ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਕਿਉਰਿਟੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਫੋਰਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤੀ ਦੇ ਨਾਲ-ਨਾਲ ਸਮਾਗਮ ਅਤੇ ਜਨਤਕ ਇਕੱਠ ਵਾਲੇ ਸਥਾਨਾਂ ਨੂੰ ਸੁਰੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ। ਇਹਨਾਂ ਸਮੀਖਿਆ ਮੀਟਿੰਗਾਂ ਵਿੱਚ ਵਧੀਕ ਡੀਜੀਪੀ (ਸਟੇਟ ਆਰਮਡ ਪੁਲਿਸ) ਐਮ.ਐਫ. ਫਾਰੂਕੀ, ਆਈਜੀਪੀ ਪੀਏਪੀ ਰਾਜਪਾਲ ਸਿੰਘ ਸੰਧੂ, ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਤਿੰਦਰ ਸਿੰਘ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਸੀਪੀ ਅੰਮ੍ਰਿਤਸਰ ਕਮ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਐਸ.ਬੀ.ਐਸ. ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਡਾ. ਦਰਪਨ ਆਹਲੂਵਾਲੀਆ ਅਤੇ ਐਸਐਸਪੀ ਜਗਰਾਓਂ ਅੰਕੁਰ ਗੁਪਤਾ ਸਮੇਤ ਪ੍ਰਮੁੱਖ ਅਧਿਕਾਰੀ ਹਾਜ਼ਰ ਰਹੇ।

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ