Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਮਾਣਾ 'ਚ ਪਟਿਆਲਾ ਜ਼ਿਲ੍ਹਾ ਰਾਈਸ ਮਿੱਲਰਜ਼ ਦੀ ਵਿਸ਼ੇਸ਼ ਮੀਟਿੰਗ: ਨਰੇਸ਼ ਘੱਗਾ ਬਣੇ ਨਵੇਂ ਜ਼ਿਲ੍ਹਾ ਪ੍ਰਧਾਨ,

August 10, 2026 09:35 PM
Rozana Sehaj times

ਸਮਾਣਾ  : ਪਟਿਆਲਾ ਜ਼ਿਲ੍ਹੇ ਦੇ ਸ਼ੈਲਰ ਉਦਯੋਗ ਨਾਲ ਜੁੜੀਆਂ ਗੰਭੀਰ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ 'ਰਾਈਸ ਮਿੱਲਰਜ਼ ਐਸੋਸੀਏਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਅਰੁਸ਼ਾ ਪੈਲੇਸ, ਸਮਾਣਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਭਰ ਦੇ ਰਾਈਸ ਮਿੱਲਰਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਇਹ ਅਹਿਮ ਇਕੱਤਰਤਾ ਸ਼ੈਲਰ ਐਸੋਸੀਏਸ਼ਨ ਆਲ ਇੰਡੀਆ ਦੇ ਪ੍ਰਧਾਨ ਸ. ਤਰਸੇਮ ਸੈਣੀ, ਜ਼ਿਲ੍ਹਾ ਪ੍ਰਧਾਨ ਸ. ਗੁਰਦੀਪ ਚੀਮਾ ਅਤੇ ਸਮਾਣਾ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਰੇਸ਼ ਸਿੰਗਲਾ ਭੋਲਾ ਦੀ ਸਾਂਝੀ ਰਹਿਨੁਮਾਈ ਹੇਠ ਹੋਈ।

ਮੀਟਿੰਗ ਦਾ ਮੁੱਖ ਆਕਰਸ਼ਣ ਜ਼ਿਲ੍ਹਾ ਇਕਾਈ ਦੀ ਨਵੀਂ ਚੋਣ ਰਹੀ, ਜਿਸ ਵਿੱਚ ਸਰਬਸੰਮਤੀ ਨਾਲ ਨਰੇਸ਼ ਘੱਗਾ ਜੀ ਨੂੰ ਸ਼ੈਲਰ ਐਸੋਸੀਏਸ਼ਨ ਪਟਿਆਲਾ ਜ਼ਿਲ੍ਹਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਸਮਾਣਾ ਦੇ ਕਿੱਟੀ ਗਰਗ ਨੂੰ ਵਾਈਸ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਤਾੜੀਆਂ ਦੀ ਗੂੰਜ ਨਾਲ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਫੁੱਲ-ਮਾਲਾਵਾਂ ਪਹਿਨਾ ਕੇ ਵਧਾਈ ਦਿੱਤੀ।

ਮੀਟਿੰਗ ਦੌਰਾਨ ਰਾਈਸ ਮਿੱਲਰਾਂ ਨੇ ਆਉਣ ਵਾਲੇ ਸੀਜ਼ਨ ਦੀਆਂ ਚੁਣੌਤੀਆਂ 'ਤੇ ਚਰਚਾ ਕਰਦਿਆਂ ਸਰਕਾਰ ਅਤੇ ਸਬੰਧਤ ਵਿਭਾਗ ਪਾਸੋਂ ਹੇਠ ਲਿਖੀਆਂ ਮੁੱਖ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ, ਐਸੋਸੀਏਸ਼ਨ ਨੇ ਮੰਗ ਕੀਤੀ ਕਿ ਚਾਵਲ ਵਿੱਚ ਟੁਕੜੇ ਦੀ ਹੱਦ 25% ਤੋਂ ਘਟਾ ਕੇ 10% ਕੀਤੀ ਜਾਵੇ ਤਾਂ ਜੋ ਮਿੱਲਰਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ,ਮਿਲਿੰਗ ਚਾਰਜ ਨਾ ਵਧਾਉਣ ਦੀ ਮੰਗ ਕੀਤੀ ਗਈ ਤਾਂ ਜੋ ਸ਼ੈਲਰ ਮਾਲਕਾਂ 'ਤੇ ਵਾਧੂ ਵਿੱਤੀ ਬੋਝ ਨਾ ਪਵੇ,ਨਵੇਂ ਝੋਨੇ ਦੀ ਆਮਦ ਦਾ ਸਮਾਂ ਬਹੁਤ ਨੇੜੇ ਆ ਚੁੱਕਾ ਹੈ, ਪਰ ਗੁਦਾਮਾਂ ਵਿੱਚ ਥਾਂ (ਸਪੇਸ) ਦੀ ਘਾਟ ਕਾਰਨ ਪਿਛਲੇ ਸੀਜ਼ਨ ਦਾ ਬਕਾਇਆ ਚਾਵਲ ਅਜੇ ਤੱਕ ਨਹੀਂ ਲੱਗ ਸਕਿਆ। ਮਿੱਲਰਾਂ ਨੇ ਮੰਗ ਕੀਤੀ ਕਿ ਇਸ ਸਟੋਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੱਢਿਆ ਜਾਵੇ।

   ਨਿਯੁਕਤੀ ਤੋਂ ਬਾਅਦ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਨਰੇਸ਼ ਘੱਗਾ ਪੂਰੇ ਜੋਸ਼ ਅਤੇ ਉਤਸ਼ਾਹ ਵਿੱਚ ਨਜ਼ਰ ਆਏ। ਸਭ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, "ਮੈਂ ਮੇਰੇ 'ਤੇ ਪ੍ਰਗਟਾਏ ਗਏ ਵਿਸ਼ਵਾਸ ਲਈ ਆਲ ਇੰਡੀਆ ਅਤੇ ਜ਼ਿਲ੍ਹਾ ਲੀਡਰਸ਼ਿਪ ਸਮੇਤ ਸਮੂਹ ਰਾਈਸ ਮਿੱਲਰਾਂ ਦਾ ਰਣੀ ਹਾਂ। ਮੈਂ ਵਾਅਦਾ ਕਰਦਾ ਹਾਂ ਕਿ ਸ਼ੈਲਰ ਉਦਯੋਗ ਦੀਆਂ ਸਮੱਸਿਆਵਾਂ ਅਤੇ ਮਿੱਲਰਾਂ ਦੇ ਹੱਕਾਂ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਇਕਜੁੱਟਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗਾ।"

ਮੀਟਿੰਗ ਦੇ ਅੰਤ ਵਿੱਚ ਹਾਜ਼ਰ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਰਾਈਸ ਮਿੱਲਰਜ਼ ਦੀ ਏਕਤਾ ਹੀ ਇਸ ਉਦਯੋਗ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਕਜੁੱਟ ਹੋ ਕੇ ਹੀ ਸ਼ੈਲਰ ਉਦਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ