Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ਦੌਰਾਨ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ 23 ਬੀਐਲਓਜ ਤੇ ਸੁਪਰਵਾਈਜ਼ਰਾਂ ਦਾ ਸਨਮਾਨ

August 10, 2026 09:49 PM
Arvinder Singh
ਪਟਿਆਲਾ : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਦੌਰਾਨ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ 23 ਬੂਥ ਲੈਵਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਵਿੱਚ 9 ਬੀ ਐਲ ਓਜ ਉਹ ਸਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਨਦਿਤਾ ਮਿਤਰਾ ਵੱਲੋਂ ਸਰਟੀਫਿਕੇਟਸ ਦਿੱਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ ਆਈ ਆਰ-2026 ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਪਹਿਲੇ 100 ਬੀ ਐਲ ਓਜ ਵਿੱਚ ਜ਼ਿਲ੍ਹਾ ਪਟਿਆਲਾ ਦੇ 9 ਬੀ ਐਲ ਓਜ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ 14 ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਬੀ ਐਲ ਓਜ ਅਤੇ ਸੁਪਰਵਾਈਜ਼ਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐ ਆਈ ਆਰ ਦਾ ਬਾਕੀ ਰਹਿੰਦਾ ਕੰਮ ਵੀ ਇਸੇ ਭਾਵਨਾ ਅਤੇ ਸਮਰਪਣ ਨਾਲ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਰਮਚਾਰੀ ਹੋਰਨਾਂ ਬੀ ਐਲ ਓਜ ਲਈ ਵੀ ਰਾਹ ਦਸੇਰਾ ਬਣਨਗੇ। ਉਨ੍ਹਾਂ ਕਿਹਾ ਕਿ ਇਹ ਸਮੁੱਚਾ ਕਾਰਜ ਟੀਮ ਵਰਕ ਹੈ ਅਤੇ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ