Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਮੌਕੇ ’ਤੇ ਜਾਇਜ਼ਾ

August 10, 2026 09:53 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  
ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਸੋਮਵਾਰ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਮੌਕੇ ’ਤੇ ਜਾਇਜ਼ਾ ਲਿਆ। ਅੱਜ ਸਮਾਗਮ ਦੀਆਂ ਰਿਹਰਸਲਾਂ ਵੀ ਸ਼ੁਰੂ ਹੋਈਆਂ ਜਿਸ ਦੌਰਾਨ 13 ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵਿਸਥਾਰਤ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਬਾਰੀਕੀ ਨਾਲ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਥਾਹ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਵੀਰ ਨਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਨਮਾਨ ਲਈ ਲੋੜੀਂਦੇ ਪ੍ਰਬੰਧ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਰਿਹਰਸਲ ਦੇ ਦਿਨਾਂ ਅਤੇ ਮੁੱਖ ਸਮਾਗਮ ਦੌਰਾਨ ਮੈਡੀਕਲ ਟੀਮ ਤਾਇਨਾਤ ਕਰਨ ਲਈ ਵੀ ਕਿਹਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਿਹਤ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਿਹਰਸਲ ਤੋਂ ਪਹਿਲਾਂ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਮੁਕੰਮਲ ਕਰਕੇ ਆਪਸੀ ਤਾਲਮੇਲ ਨਾਲ ਕੰਮ ਕਰਨਾ ਯਕੀਨੀ ਬਣਾਉਣ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ