Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ: ਚੰਗਾ ਹੋਇਆ ਛੁਟਕਾਰਾ ਮਿਲਿਆ ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ

August 10, 2026 09:56 PM
Rozana Sehaj times
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਲਵਿਦਾ ਕਹਿੰਦਿਆਂ, ਭਵਿੱਖਬਾਣੀ ਕੀਤੀ ਹੈ ਕਿ ਇਹ ਉਨ੍ਹਾਂ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਜਲਦੀ ਅੰਦਰੂਨੀ ਤੌਰ ’ਤੇ ਬਿਖਰ ਸਕਦੀ ਹੈ ਅਤੇ ਸਰਕਾਰ ਆਪਣਾ ਬਹੁਮਤ ਗੁਆ ਸਕਦੀ ਹੈ, ਕਿਉਂਕਿ ਕਈ ਵਿਧਾਇਕ ਸਿਰਫ਼ ਢੁੱਕਵੇਂ ਮੌਕੇ ਦੀ ਉਡੀਕ ਕਰ ਰਹੇ ਹਨ ਅਤੇ ਉਹ ਹੁਣ ਬਹੁਤ ਦੂਰ ਨਹੀਂ ਹੈ। ਵੜਿੰਗ ਨੇ ਦਾਅਵਾ ਕੀਤਾ ਹੈ ਕਿ ਕਿਸੇ ਵੀ ਕੀਮਤ ’ਤੇ ਮਾਨ ਆਪਣਾ ਕਾਰਜਕਾਲ ਪੂਰਾ ਨਹੀਂ ਕਰਨ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ 2027 ਵਿੱਚ ਤੈਅ ਸਮੇਂ ਅਨੁਸਾਰ ਵੀ ਹੁੰਦੀਆਂ ਹਨ ਤਾਂ ਵੀ ਮਾਨ ਉਸ ਸਮੇਂ ਤੱਕ ਮੁੱਖ ਮੰਤਰੀ ਨਹੀਂ ਰਹਿਣਗੇ। ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਹਸਾਉਣ ਲਈ ਨਹੀਂ ਚੁਣਿਆ ਸੀ। ਇਸ ਕੰਮ ਲਈ ਉਨ੍ਹਾਂ ਕੋਲ ਤੁਹਾਡੀ ਕਾਮੇਡੀ ਪਹਿਲਾਂ ਹੀ ਕਾਫ਼ੀ ਸੀ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਅਤੇ “ਬਦਲਾਅ” ਦੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ। ਜਦਕਿ ਇਸਦੇ ਉਲਟ, ਉਨ੍ਹਾਂ ਨੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਆਪਣਾ ਸਾਰਾ ਅਧਿਕਾਰ ਬਾਹਰਲੇ ਲੋਕਾਂ ਨੂੰ ਸੌਂਪ ਦਿੱਤਾ ਅਤੇ ਇਸ ਦੌਰਾਨ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ। ਇਸ ਲਈ ਇਤਿਹਾਸ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗਾ।
 
 

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ