ਲੁਧਿਆਣਾ : ਸਤਜ਼ੋਤ ਨਗਰ ਵਿਖੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦਿਆਂ ਜੋਸਫ ਸਕੂਲ ਦੇ ਨਾਲ ਵਾਲੀ ਸੜਕ ਦਾ ਨਿਰਮਾਣ ਕਾਰਜ ਅੱਜ ਰਸਮੀ ਤੌਰ 'ਤੇ ਸ਼ੁਰੂ ਕਰਵਾਇਆ ਗਿਆ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਨੇ ਦੱਸਿਆ ਕਿ ਇਹ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਪਾਸ ਕੀਤੀ ਗਈ ਹੈ, ਜਿਸ ਦੀ ਕੁੱਲ ਲੰਬਾਈ 500 ਮੀਟਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੜਕ ਦੇ ਨਾਲ ਹੀ ਇੱਕ ਹੋਰ 1100 ਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਵੀ ਅੱਜ ਤੋਂ ਹੀ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਦੋਵਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਦੀ ਇਹ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਆਵਾਜਾਈ ਬੇਹੱਦ ਸੁਖਾਲੀ ਹੋ ਜਾਵੇਗੀ। ਇਸ ਮੌਕੇ ਕੁਲਦੀਪ ਬਾਵਾ,ਆਰਤੀ ਸ਼ਰਮਾ, ਕਰਮਜੀਤ, ਮਨਿੰਦਰ ਸਿੰਘ, ਭੰਡਾਰੀ, ਰਜੀਵ ਅਰੋੜਾ, ਗੁਰਪ੍ਰੀਤ ਸਿੰਘ, ਪ੍ਰਿੰਸ ਸ਼ਰਮਾ, ਅਸ਼ੋਕ ਬੇਦੀ, ਹਰਭਜਨ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਲੀਡਰਸ਼ਿਪ ਦਾ ਧੰਨਵਾਦ ਕੀਤਾ।