Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਪਾਤੜਾਂ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਕਾਬੂ

August 10, 2026 10:24 PM
Rozana Sehaj times

 

ਪਾਤੜਾਂ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਵਿਰੁੱਧ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਪਾਤੜਾਂ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਟੀ ਪੁਲਿਸ ਚੌਂਕੀ ਪਾਤੜਾਂ ਦੇ ਇੰਚਾਰਜ ਜੱਜਵਿੰਦਰ ਸਿੰਘ ਨੇ ਮਾੜੇ ਅਨਸਰ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਨਵਾਂ ਬੱਸ ਸਟੈਂਡ ਦੇ ਸਾਹਮਣੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਬਣੇ ਛੋਟੇ ਪੁਲ ਹੇਠਾਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ ਇਕ ਕਿਲੋਗ੍ਰਾਮ ਅਫੀਮ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸਾਹਿਬ ਸਿੰਘ ਵਾਸੀ ਫਰੈਂਡਜ ਕਲੋਨੀ ਵਾਰਡ ਨੰਬਰ 17, ਪਾਤੜਾਂ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਿਲ ਕੀਤਾ ਗਿਆ ਰਿਮਾਂਡ ਤਹਿਤ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ। 

 

Have something to say? Post your comment

More in Malwa

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ