Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਤਿਰੰਗਾ ਸਾਡੀ ਸ਼ਾਨ ਤੇ ਸਾਡੀ ਜਾਨ ਹੈ’: ਸੰਜੀਵ ਗਰਗ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਸਮਾਣਾ ਵਿਖੇ ‘ਹਰ ਘਰ ਤਿਰੰਗਾ’ ਵੰਡ ਸਮਾਗਮ ਆਯੋਜਿਤ

August 11, 2026 03:10 PM
Rozana Sehaj times

 

ਸਮਾਣਾ : ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਪੰਜਾਬ ਵੱਲੋਂ ਤਹਿਸੀਲ ਪਾਰਕ ਕਲੱਬ ਸਮਾਣਾ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਦੇ ਮੱਦੇਨਜ਼ਰ ‘ਹਰ ਘਰ ਤਿਰੰਗਾ’ ਵੰਡ ਸਮਾਗਮ ਚਿਲਡਰਨ ਮੈਮੋਰੀਅਲ ਪਾਰਕ ਸਮਾਣਾ ਵਿਖੇ ਬੜੀ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਕਰਵਾਇਆ ਗਿਆ। ਸੰਸਥਾ ਦੇ ਪੀ.ਆਰ.ਓ. ਸਰਦਾਰ ਇਕਬਾਲ ਸਿੰਘ ਬੱਲ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸਮਾਗਮ ਦੌਰਾਨ ਆਮ ਲੋਕਾਂ ਅਤੇ ਪਰਿਵਾਰਾਂ ਨੂੰ ਤਿਰੰਗੇ ਵੰਡ ਕੇ ਆਪਣੇ ਘਰਾਂ ਅਤੇ ਕਾਰੋਬਾਰੀ ਅਦਾਰਿਆਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਐਂਟੀ ਡਰੱਗ ਐਂਡ ਸੋਸ਼ਲ ਵੈਲਫੇਅਰ ਆਰਗਨਾਈਜੇਸ਼ਨ ਦੇ ਚੇਅਰਮੈਨ ਸੰਜੀਵ ਗਰਗ ਨੇ ਕਿਹਾ ਕਿ ਤਿਰੰਗਾ ਸਾਡੀ ਸ਼ਾਨ ਅਤੇ ਸਾਡੀ ਜਾਨ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਨੀਆ ਦੇ ਕਿਸੇ ਕੋਨੇ 'ਚ ਕੋਈ ਬਿਪਤਾ ਆਉਂਦੀ ਹੈ ਤਾਂ ਸਾਡੀ ਪਛਾਣ ਸੂਬਿਆਂ ਦੇ ਆਧਾਰ 'ਤੇ ਨਹੀਂ, ਸਗੋਂ ਇਕ ਭਾਰਤੀ ਵਜੋਂ ਹੁੰਦੀ ਹੈ ਅਤੇ ਇਸ ਸਾਂਝੀ ਪਛਾਣ ਦਾ ਪ੍ਰਤੀਕ ਸਾਡਾ ਤਿਰੰਗਾ ਹੈ। ਯੂਕਰੇਨ-ਰੂਸ ਜੰਗ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਫਸੇ ਭਾਰਤੀ ਨੌਜਵਾਨਾਂ ਲਈ ਤਿਰੰਗਾ ਸੁਰੱਖਿਆ ਦਾ ਪ੍ਰਤੀਕ ਬਣਿਆ ਸੀ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਅਣਗਿਣਤ ਯੋਧਿਆਂ ਨੂੰ ਯਾਦ ਕਰਦਿਆਂ ਤਿਰੰਗੇ ਦੀ ਸ਼ਾਨ ਕਾਇਮ ਰੱਖਣ ਦਾ ਸੱਦਾ ਦਿੱਤਾ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਜਪਾ ਪਟਿਆਲਾ ਦੱਖਣੀ ਦੇ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਦੇਸ਼ ਪ੍ਰਤੀ ਸਾਡੇ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ’ਤੇ ਤਿਰੰਗਾ ਲਹਿਰਾ ਕੇ ਆਜ਼ਾਦੀ ਦੇ ਜਸ਼ਨਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਹਰਮੇਸ਼ ਗੋਇਲ ਨੇ ਚੇਅਰਮੈਨ ਸੰਜੀਵ ਗਰਗ ਵੱਲੋਂ ਸਮਾਜ ਸੇਵਾ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਸਮਾਗਮ ਦੇ ਅੰਤ ਵਿੱਚ ਹਾਜ਼ਰ ਸੰਗਤ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਿਰੰਗੇ ਦੀ ਸ਼ਾਨ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ ਅਤੇ ਦੇਸ਼ ਦੀ ਤਰੱਕੀ ਦੀ ਕਾਮਨਾ ਕੀਤੀ। ਇਸ ਮੌਕੇ ਯੋਗ ਇੰਸਟਰਕਟਰ ਅਮਰੀਕ ਸਿੰਘ, ਮੈਡਮ ਸੋਨੀਆ ਸੋਢੀ, ਸੁਰੇਸ਼ ਗੋਗੀਆ ਅਤੇ ਯੋਗਾ ਕਲੱਬ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Have something to say? Post your comment