Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

August 11, 2026 05:47 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ ਨੂੰ ਭੰਗ ਕਰਨ ਦੇ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਦਾ ਅਹਿਮ ਅਧਿਆਏ ਹੈ, ਜੋ ਸਿੱਖ ਦੀ ਗੁਰੂ ਨੂੰ ਸਮਰਪਣ ਭਾਵਨਾ ਪ੍ਰਗਟ ਕਰਦਾ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ