Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ

August 11, 2026 06:01 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ ਆਫ਼ ਲਾਈਵਸਟਾਕ ਪ੍ਰੋਡਕਟਸ ਟੈਕਨਾਲੋਜੀ (ਐੱਲ. ਪੀ. ਟੀ.) ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ. ਐੱਸ. ਏ.), ਹੈਦਰਾਬਾਦ ਦੇ ਸਹਿਯੋਗ ਨਾਲ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ ਰਾਹੀਂ ਫ਼ਾਰਮ ਦੀ ਮੁਨਾਫ਼ੇਦਾਰੀ ਵਧਾਉਣ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਨ ਉਪਰੰਤ ਪ੍ਰਿੰਸੀਪਲ ਡਾ. ਐੱਚ. ਕੇ. ਵਰਮਾ ਵੱਲੋਂ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਿੰ: ਡਾ. ਵਰਮਾ ਨੇ ਆਯੋਜਕ ਵਿਭਾਗ ਵੱਲੋਂ ਵੈਟਰਨਰੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ’ਚ ਵਿਗਿਆਨਕ ਗਿਆਨ ਅਤੇ ਹੁਨਰ ਵਿਕਸਿਤ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਵੀ. ਵੀ. ਕੁਲਕਰਨੀ ਨੇ ਸਵਾਗਤੀ ਭਾਸ਼ਣ ਦਿੱਤਾ। ਇਸ ਮੌਕੇ ਵਿਭਾਗ ਆਫ਼ ਲਾਈਵਸਟਾਕ ਪ੍ਰੋਡਕਸ਼ਨ ਮੈਨੇਜਮੈਂਟ, ਵੈਟਰਨਰੀ ਕਾਲਜ, ਪੂਕੋਡੇ, ਕੇਰਲ ਤੋਂ ਮੁਖੀ ਡਾ. ਜੌਨ ਅਬ੍ਰਾਹਮ ਨੇ ‘ਨਵੀਨਤਾ, ਸਥਿਰਤਾ ਅਤੇ ਸਮਾਰਟ ਪ੍ਰਬੰਧਨ ਰਾਹੀਂ ਪਸ਼ੂ-ਪਾਲਣ ਪ੍ਰਬੰਧਨ ’ਚ ਬਦਲਾਅ’ ਵਿਸ਼ੇ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਡਾ. ਵਰਮਾ ਨੇ ਕਿਹਾ ਕਿ ਵਰਕਸ਼ਾਪ ’ਚ ਅਕਾਦਮਿਕ ਮਾਹਿਰਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਸਮੇਤ ਲਗਭਗ 90 ਵੈਟਰਨਰੀ ਡਾਕਟਰਾਂ ਨੇ ਭਾਗ ਲਿਆ। ਸਮਾਪਤੀ ਸੈਸ਼ਨ ਦੌਰਾਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਕੇ. ਨਾਗਪਾਲ ਨੇ ਸਨਮਾਨ ਭਾਸ਼ਣ ਦਿੰਦਿਆਂ ਗਿਆਨ ’ਚ ਨਿਰੰਤਰ ਵਾਧੇ ਅਤੇ ਅਪਡੇਟ ਰਹਿਣ ਲਈ ਭਵਿੱਖ ’ਚ ਵੀ ਅਜਿਹੀਆਂ ਹੋਰ ਸੰਵਾਦਾਤਮਕ ਵਰਕਸ਼ਾਪਾਂ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਵਰਕਸ਼ਾਪ ਦੇ ਅੰਤ ’ਚ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਮਾਹਿਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਮਾਹਿਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਅੰਤ ’ਚ ਐੱਲ.ਪੀ.ਟੀ. ਸਹਾਇਕ ਪ੍ਰੋਫੈਸਰ ਡਾ. ਸਾਕਸ਼ੀ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ