Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਜ਼ ਤਿਉਹਾਰ ਨੂੰ ਸਮਰਪਿਤ ‘ਅੰਤਰ ਖਾਲਸਾ ਪੰਜਾਬੀ ਲੋਕ ਗੀਤ ਮੁਕਾਬਲੇ’ ਕਰਵਾਏ ਗਏ

August 11, 2026 06:06 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ‘ਅੰਤਰ ਖ਼ਾਲਸਾ ਪੰਜਾਬੀ ਲੋਕ ਗੀਤ ਮੁਕਾਬਲੇ’ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਉਕਤ ਸਮਾਗਮ ’ਚ ਸ੍ਰੀਮਤੀ ਮਨਤੇਜ ਕੌਰ ਛੀਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੀ. ਐੱਸ. ਸੀ. (ਆਨਰਜ਼) ਅਤੇ ਐੱਮ. ਐੱਸ.ਸੀ. (ਆਨਰਜ਼) ਹਿਊਮਨ ਜੈਨੇਟਿਕਸ-ਗੋਲਡ ਮੈਡਲਿਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਸਿਰਫ਼ ਇਕ ਸਕੂਲ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ’ਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਗੁਣਾਂ ਨੂੰ ਨਿਖਾਰਨ, ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਪ੍ਰਿੰ: ਸ੍ਰੀਮਤੀ ਗਿੱਲ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ’ਚ ਸੱਭਿਆਚਾਰਕ ਜਾਗਰੂਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਨਿਰੰਤਰ ਸਹਿਯੋਗ, ਮਾਰਗਦਰਸ਼ਨ ਅਤੇ ਵਿਸ਼ੇਸ਼ ਉਪਰਾਲਿਆਂ ਸਦਕਾ ਹੀ ਵਿਦਿਆਰਥੀ ਅਜਿਹੇ ਮੁਕਾਬਲਿਆਂ ’ਚ ਵਧੀਆ ਪ੍ਰਦਰਸ਼ਨ ਕਰਕੇ ਜੇਤੂ ਬਣਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਨਾ ਸਿਰਫ਼ ਆਪਣੇ ਹਾਊਸ ਦਾ ਨਾਮ ਰੌਸ਼ਨ ਕੀਤਾ, ਸਗੋਂ ਸਮੁੱਚੇ ਸਕੂਲ ਦਾ ਮਾਣ ਵੀ ਵਧਾਇਆ। ਇਸ ਮੌਕੇ ਸ੍ਰੀਮਤੀ ਮਨਤੇਜ ਛੀਨਾ ਨੇ ਪ੍ਰਿੰ: ਸ੍ਰੀਮਤੀ ਗਿੱਲ ਨਾਲ ਮਿਲ ਕੇ ਸਕੂਲ ਦੇ ਹੋਣਹਾਰ ਅਤੇ ਕਾਬਲ ਵਿਦਿਆਰਥੀ ਅਰਮਾਨਬੀਰ ਸਿੰਘ ਨੂੰ ਵਿਸ਼ੇਸ਼ ਪੇਸ਼ਕਾਰੀ ਲਈ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਰਮਾਨਬੀਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸ਼ਬਦ ਗਾਇਨ, ਲੋਕ ਗੀਤ ਅਤੇ ਹਾਊਸ ਪ੍ਰਫੋਰਮੈਂਸ ਬਾਕਮਾਲ ਸਨ। ਇਸ ਮੌਕੇ ਉਨ੍ਹਾਂ ਹੋਰਨਾਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਰਦਿਆਂ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ