Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖਾਲਸਾ ਯੂਨੀਵਰਸਿਟੀ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ

August 11, 2026 06:08 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ। ਇਸ ਸਮਝੌਤੇ ’ਤੇ ਖਾਲਸਾ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਲੀਗਲ ਸਾਇੰਸਿਜ਼ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਨੀਲ ਅਰੋੜਾ ਨੇ ਹਸਤਾਖਰ ਕੀਤੇ। ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਹਿਯੋਗ ਦਾ ਮੁੱਖ ਉਦੇਸ਼ ਕਾਨੂੰਨ ਦੇ ਵਿਦਿਆਰਥੀਆਂ ਨੂੰ ਗੁੱਡਜ਼ ਐਂਡ ਸਰਵਿਸਿਜ਼ ਟੈਕਸ, ਟੈਕਸੇਸ਼ਨ ਲਾਅ, ਕਾਨੂੰਨੀ ਪਾਲਣਾ ਅਤੇ ਇਸ ਨਾਲ ਸਬੰਧਿਤ ਪੇਸ਼ੇਵਰ ਖੇਤਰਾਂ ’ਚ ਵਿਹਾਰਕ ਗਿਆਨ ਅਤੇ ਉਦਯੋਗ-ਮੁਖੀ ਹੁਨਰ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਕਤ ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਸਿਖਲਾਈ, ਇੰਟਰਨਸ਼ਿਪ ਅਤੇ ਪੇਸ਼ੇਵਰ ਖੇਤਰ ਨਾਲ ਜੁੜਨ ਲਈ ਵੱਖ-ਵੱਖ ਮੌਕੇ ਮੁਹੱਈਆ ਹੋਣਗੇ। ਇਸ ਮੌਕੇ ਉਨ੍ਹਾਂ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਵਿਦਿਆਰਥੀਆਂ ਦੇ ਵਿਕਾਸ ਲਈ ਦਿੱਤੇ ਸਹਿਯੋਗ ਅਤੇ ਵਚਨਬੱਧਤਾ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਅਕਾਦਮਿਕ ਅਤੇ ਪੇਸ਼ੇਵਰ ਖੇਤਰ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਨ, ਵਿਦਿਆਰਥੀਆਂ ਦੇ ਹੁਨਰ ਵਿਕਾਸ, ਸਿਖਲਾਈ ਅਤੇ ਉਨ੍ਹਾਂ ਲਈ ਕਰੀਅਰ ਦੇ ਵਧੇਰੇ ਮੌਕੇ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਇਸ ਮੌਕੇ ਐਸੋਸੀਏਸ਼ਨ ਵੱਲੋਂ ਮੀਤ ਪ੍ਰਧਾਨ ਐਡਵੋਕੇਟ ਇੰਦਰਪਾਲ ਸਿੰਘ, ਜਨਰਲ ਸਕੱਤਰ ਐਡਵੋਕੇਟ ਮੁਕੇਸ਼ ਵਰਮਾ ਅਤੇ ਜੁਆਇੰਟ ਸਕੱਤਰ ਐਡਵੋਕੇਟ ਸਯਮ ਕਪੂਰ ਨੇ ਸ਼ਿਰਕਤ ਕੀਤੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ