Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੀ.ਐੱਸ.ਯੂ. ਨੇ ਯੂਨੀਵਰਸਿਟੀ ਵਿੱਚ ਹੋਈਆਂ ਧਾਂਦਲੀਆਂ ਦੀ ਤੱਥ ਰਿਪੋਰਟ ਰਜਿਸਟਰਾਰ ਨੂੰ ਸੌਂਪੀ ਰਜਿਸਟਰਾਰ ਵੱਲੋਂ ਇਕ ਹਫ਼ਤੇ ਵਿੱਚ ਜਾਂਚ ਕਰਨ ਦਾ ਦਿੱਤਾ ਗਿਆ ਭਰੋਸਾ

August 11, 2026 06:11 PM
Rozana Sehaj times

 

ਕੋਟਕਪੂਰਾ : ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਿਜ ਫਰੀਦਕੋਟ ਵਿੱਚ ਹੋਈਆਂ ਧਾਂਦਲੀਆਂ ਦੀ ਤੱਥ ਰਿਪੋਰਟ ਯੂਨੀਵਰਸਿਟੀ ਰਜਿਸਟਰਾਰ ਨੂੰ ਸੌਂਪੀ ਅਤੇ ਰਜਿਸਟਰਾਰ ਨੇ ਇਕ ਹਫ਼ਤੇ ਵਿੱਚ ਵਿੱਚ ਜਾਂਚ ਪੂਰੀ ਕਰਨ ਦਾ ਭਰੋਸਾ ਦਿੱਤਾ। ਫ਼ਾਰਮੇਸੀ ਪੇਪਰ ਲੀਕ, ਯੂਨੀਵਰਸਿਟੀ ਵਿੱਚ ਹੁੰਦੀਆਂ ਧਾਂਦਲੀਆਂ ਅਤੇ ਸਿਆਸੀ ਦਖ਼ਲ ਅੰਦਾਜ਼ੀ ਖਿਲਾਫ਼ ਹੋਏ ਪੀ ਐਸ ਯੂ ਦੀ ਅਗਵਾਈ ਵਿੱਚ ਪੱਕਾ ਧਰਨਾ ਚੱਲਦਾ ਰਿਹਾ ਅਤੇ ਪਿਛਲੇ ਦਿਨੀ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਇਕੱਠ ਵੀ ਕੀਤਾ ਗਿਆ।ਸੰਘਰਸ਼ ਦੇ ਚੱਲਦਿਆਂ ਯੂਨੀਵਰਸਿਟੀ ਰਜਿਸਟਰਾਰ ਨੇ ਜਾਂਚ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਮੁਲਤਵੀ ਕੀਤਾ ਗਿਆ। ਪੀ.ਐਸ.ਯੂ. ਦੇ ਸੂਬਾ ਕਮੇਟੀ ਮੈਂਬਰ ਹਰਵੀਰ ਕੌਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਪਿਛਲੇ ਵਾਈਸ ਚਾਂਸਲਰ ਰਾਜੀਵ ਸੂਦ ਅਤੇ ਮੈਡੀਕਲ ਸੁਪਰਡੈਂਟ ਨੀਤੂ ਕੁੱਕੜ ਯੂਨੀਵਰਸਿਟੀ ਵਿੱਚ ਲੰਬੇ ਸਮੇਂ ਤੋਂ ਧਾਂਦਲੀਆਂ ਕਰਦੇ ਆ ਰਹੇ ਹਨ। ਉਹਨਾਂ ਆਖਿਆ ਕਿ ਯੂਨੀਵਰਸਿਟੀ ਅਧੀਨ ਹੁੰਦੀਆਂ ਭਰਤੀਆਂ ਵਿੱਚ ਆਪਣੇ ਚਹੇਤੇ ਮੁਲਾਜ਼ਮਾਂ ਨੂੰ ਰੱਖਿਆ ਗਿਆ ਅਤੇ ਯੋਗ ਉਮੀਦਵਾਰਾਂ ਦੇ ਹੱਕ ਮਾਰੇ ਗਏ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜੀਵ ਸੂਦ ਨੂੰ ਰਿਸ਼ਵਤ ਨਾ ਦੇਣ ਕਰਕੇ ਨਰਸਿੰਗ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਦੀ ਤਰੱਕੀ ਰੋਕੀ ਹੋਈ ਹੈ ਅਤੇ ਉਹਨਾਂ ਦੀ ਜਗਾ ਆਪਣੇ ਚਹੇਤੇ ਜਗਦੀਸ਼ ਰਾਏ ਢੋਸੀਵਾਲ ਦੀ ਨੂੰਹ ਨੂੰ ਤਰੱਕੀ ਦਿੱਤੀ ਗਈ ਹੈ। ਪੀੜਤ ਧਿਰ ਵੱਲੋਂ ਕੋਰਟ ਕੇਸ ਕਰਨ ਦੇ ਬਦਲੇ ਵਜੋਂ ਉਹਨਾਂ ਦੀ ਬਦਲੀ ਸ਼ਹਿਰ ਤੋਂ ਦੂਰ ਹੋਰ ਕਾਲਜ ਕਰ ਦਿੱਤੀ ਗਈ। ਨਰਸਿੰਗ ਕਾਲਜ ਵਿੱਚ ਰੱਖੇ ਕਈ ਮੁਲਾਜ਼ਮਾਂ ਨੂੰ ਪੈਸੇ ਅਤੇ ਰਿਸ਼ਵਤ ਲੈ ਕੇ ਰੱਖਿਆ ਗਿਆ, ਜੋ ਕਿ ਯੋਗ ਉਮੀਦਵਾਰਾਂ ਨਾਲ ਧੱਕਾ ਹੈ। ਯੂਨੀਵਰਸਿਟੀ ਵਿੱਚ ਹੋਈਆਂ ਧਾਂਦਲੀਆਂ ਦੀ ਲਿਸਟ ਕਾਫ਼ੀ ਲੰਬੀ ਹੈ। ਪੀਐੱਸਯੂ ਦੇ ਜ਼ਿਲਾ ਆਗੂ ਸੁਖਬੀਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲਾ ਆਗੂ ਲਖਵੀਰ ਸਿੰਘ ਨੇ ਕਿਹਾ ਕਿ ਬਿਨਾਂ ਭਰਤੀ ਪ੍ਰਕਿਰਿਆਂ ਦੇ ਰੱਖੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮ ਤੋਂ ਵੀ ਵੱਧ ਤਨਖ਼ਾਹ ਦਿੱਤੀ ਜਾ ਰਹੀ ਹੈ।ਇਸੇ ਤਰਾਂ ਹੈਲਪਰਾਂ ਦੀ ਭਰਤੀ ਵੀ ਪਾਰਦਰਸ਼ੀ ਤਰੀਕੇ ਨਾਲ਼ ਨਹੀਂ ਕੀਤੀ ਗਈ ਅਤੇ ਕਈ ਸਿਫ਼ਾਰਸ਼ੀ ਬੰਦੇ ਰੱਖੇ ਗਏ।ਅਯੋਗ ਅਤੇ ਸਿਫ਼ਾਰਸ਼ੀ ਵਿਅਕਤੀਆਂ ਦੇ ਨਾਵਾਂ ਸਮੇਤ ਤੱਥ ਰਿਪੋਰਟ ਸੌਪੀ ਗਈ ਹੈ। ਜ਼ੇਕਰ ਕਾਰਵਾਈ ਕਰਨ ਵਿੱਚ ਦੇਰੀ ਕੀਤੀ ਗਈ ਤਾਂ ਫਿਰ ਤੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ