Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

August 11, 2026 06:11 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ. ਸੀ. ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ 37 ਵਿਦਿਆਰਥੀਆਂ ਨੂੰ 12 ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਫਾਊਂਡੇਸ਼ਨ ਦੇ ਵਾਈਸ ਉੱਪ ਪ੍ਰਧਾਨ ਅਤੇ ਐਗਜੈਕਟਿਵ ਡਾਇਰੈਕਟਰ (ਭਾਰਤ) ਸ: ਗੁਰਬੀਰ ਸਿੰਘ ਬਰਾੜ ਨੇ ਆਪਣੇ ਪਰਿਵਾਰ ਸਮੇਤ ਸਮਾਗਮ ’ਚ ਸ਼ਿਰਕਤ ਕਰਦਿਆਂ 37 ਵਿਦਿਆਰਥੀਆਂ ਨੂੰ 12 ਲੱਖ ਰਾਸ਼ੀ ਦੇ ਵਜੀਫੇ ਚੈੱਕ ਦੇ ਰੂਪ ’ਚ ਤਕਸੀਮ ਕੀਤੇ। ਉਨ੍ਹਾਂ ਨੇ ਵਜ਼ੀਫਾ ਜੇਤੂ ਵਿਦਿਆਰਥੀਆਂ ਨੂੰ ਕਿਹਾ ਕਿ ਹੁਣ ਤੁਹਾਡੇ ਉੱਪਰ ਇਕ ਜਿੰਮੇਵਾਰੀ ਆ ਗਈ ਹੈ ਕਿ ਤੁਸੀਂ ਮਿਹਨਤ ਕਰਕੇ ਕਿਸੇ ਮੁਕਾਮ ਤੇ ਪਹੁੰਚੋ ਅਤੇ ਸਮਾਜ ਦੀ ਸੇਵਾ ’ਚ ਯੋਗਦਾਨ ਪਾਓ। ਉਨ੍ਹਾਂ ਕਿਹਾ ਕਿ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ ਸੀ. ਕਰੀਬ 25 ਸਾਲਾਂ ਤੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹੈ ਅਤੇ ਹੁਣ ਤੱਕ 15 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਦੀ ਉਚੇਰੀ ਪੜ੍ਹਾਈ ਲਈ ਸਹਾਇਤਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਵਿਦਿਆਰਥੀਆਂ ਖ਼ਾਸ ਕਰਕੇ ਔਰਤਾਂ ਦੇ ਸਰਵਪੱਖੀ ਵਿਕਾਸ ’ਚ ਯੋਗਦਾਨ ਪਾਉਣਾ ਹੈ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਵਜੀਫਾ ਵੰਡ ਸਮਾਗਮ ਦੀ ਕਾਰਵਾਈ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਦੁਆਰਾ ਕੀਤੀ ਗਈ, ਜਦਕਿ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ’ਚ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਹਾਜ਼ਰ ਸਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ