Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਔਜਲਾ ਨੇ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੌਂਪਿਆ ਪੱਤਰ

August 11, 2026 06:16 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ ਅਤੇ ਵਪਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੈਂਬਰ ਪਾਰਲੀਮੈਟ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਬਾਰਡਰ ਬੈਲਟ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੂੰ ਪੱਤਰ ਸੌਂਪਿਆ। ਔਜਲਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਅਟਾਰੀ, ਅਜਨਾਲਾ, ਰਮਦਾਸ ਅਤੇ ਆਸ-ਪਾਸ ਦੇ ਸਰਹੱਦੀ ਪਿੰਡ ਲੰਬੇ ਸਮੇਂ ਤੋਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਬਾਰਡਰ ਟਰੇਡ ਬੰਦ ਹੋਣ ਦਾ ਸਭ ਤੋਂ ਵੱਧ ਅਸਰ ਟਰਾਂਸਪੋਰਟਰਾਂ, ਕਲੀਅਰਿੰਗ ਏਜੰਟਾਂ, ਮਜ਼ਦੂਰਾਂ, ਵਪਾਰੀਆਂ, ਵੇਅਰਹਾਊਸਾਂ ਅਤੇ ਸਰਹੱਦੀ ਵਪਾਰ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹਜ਼ਾਰਾਂ ਪਰਿਵਾਰਾਂ ’ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਲੋੜੀਂਦੇ ਪੱਧਰ ’ਤੇ ਨਹੀਂ ਹਨ, ਜਿਸ ਕਾਰਨ ਉਦਯੋਗ ਅਤੇ ਨਿਵੇਸ਼ ਗੁਆਂਢੀ ਸੂਬਿਆਂ ਵੱਲ ਜਾ ਰਹੇ ਹਨ। ਸਰਹੱਦੀ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
 
ਹੜ੍ਹਾਂ ਅਤੇ ਖਰਾਬ ਮੌਸਮ ਨਾਲ ਵੀ ਹੋਇਆ ਨੁਕਸਾਨ
 
ਸੰਸਦ ਮੈਂਬਰ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਅਜਨਾਲਾ ਅਤੇ ਰਾਵੀ ਖੇਤਰ ਸਮੇਤ ਬਾਰਡਰ ਬੈਲਟ ਨੂੰ ਵਾਰ-ਵਾਰ ਹੜ੍ਹਾਂ ਅਤੇ ਖਰਾਬ ਮੌਸਮ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਸੜਕਾਂ, ਖੇਤੀਬਾੜੀ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਵਿਕਾਸ ਯੋਜਨਾ ਦੀ ਲੋੜ ਹੈ। ਔਜਲਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਅਟਾਰੀ-ਵਾਹਗਾ ਬਾਰਡਰ ਕਾਰਨ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਕੇਂਦਰਾਂ ਵਿੱਚ ਸ਼ਾਮਲ ਹੈ, ਪਰ ਇਸ ਦੇ ਬਾਵਜੂਦ ਬਾਰਡਰ ਬੈਲਟ ਨੂੰ ਇਸ ਦੀ ਰਣਨੀਤਕ ਅਤੇ ਆਰਥਿਕ ਮਹੱਤਤਾ ਦੇ ਅਨੁਸਾਰ ਵਿਕਾਸ ਨਹੀਂ ਮਿਲ ਸਕਿਆ।
 
ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ
 
ਔਜਲਾ ਨੇ ਕੇਂਦਰ ਸਰਕਾਰ ਤੋਂ ਬਹੁ-ਸਾਲਾ ਵਿਸ਼ੇਸ਼ ਵਿੱਤੀ ਪੈਕੇਜ ਮਨਜ਼ੂਰ ਕਰਨ ਦੀ ਮੰਗ ਕਰਦਿਆਂ ਇਸ ਵਿੱਚ ਹੇਠ ਲਿਖੇ ਮੁੱਦਿਆਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਉਦਯੋਗਿਕ ਪੁਨਰ-ਉਤਥਾਨ, ਨਵੇਂ ਨਿਵੇਸ਼ ਅਤੇ ਐਮਐਸਐਮਈ ਵਿਕਾਸ, ਸਥਾਨਕ ਨੌਜਵਾਨਾਂ ਲਈ ਰੁਜ਼ਗਾਰ, ਸਕਿੱਲ ਡਿਵੈਲਪਮੈਂਟ ਅਤੇ ਉੱਦਮਤਾ, ਆਧੁਨਿਕ ਸੜਕਾਂ, ਪੁਲ ਅਤੇ ਬਿਹਤਰ ਕਨੈਕਟੀਵਿਟੀ, ਹੜ੍ਹਾਂ ਤੋਂ ਬਚਾਅ ਲਈ ਮਜ਼ਬੂਤ ਬੁਨਿਆਦੀ ਢਾਂਚਾ, ਬਾਰਡਰ ਟਰੇਡ ਬੰਦ ਹੋਣ ਨਾਲ ਪ੍ਰਭਾਵਿਤ ਕਾਰੋਬਾਰੀਆਂ ਦੇ ਪੁਨਰਵਾਸ ਲਈ ਯੋਜਨਾ, ਆਧੁਨਿਕ ਸਰਕਾਰੀ ਸਿਹਤ ਅਤੇ ਐਮਰਜੈਂਸੀ ਸਹੂਲਤਾਂ
ਅਟਾਰੀ ਨੂੰ ਵਿਸ਼ਵ ਪੱਧਰੀ ਬਾਰਡਰ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਿਤ ਕਰਨਾ, ਔਜਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ’ਤੇ ਵੱਸਦੇ ਲੋਕਾਂ ਨੇ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਜ਼ਿੰਮੇਵਾਰੀ ਨਿਭਾਈ ਹੈ। ਇਸ ਲਈ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਆਰਥਿਕ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂਬੱਧ ਅਤੇ ਢੁਕਵਾਂ ਵਿਸ਼ੇਸ਼ ਵਿੱਤੀ ਪੈਕੇਜ ਦੇਣਾ ਚਾਹੀਦਾ ਹੈ।
ਉਨ੍ਹਾਂ ਵਿੱਤ ਮੰਤਰੀ ਤੋਂ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਅੰਮ੍ਰਿਤਸਰ ਬਾਰਡਰ ਬੈਲਟ ਲਈ ਵਿਸ਼ੇਸ਼ ਪੈਕੇਜ ਮਨਜ਼ੂਰ ਕਰਨ ਦੀ ਅਪੀਲ ਕੀਤੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ