ਅੰਮ੍ਰਿਤਸਰ : ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਮੀਰੀ ਪੀਰੀ ਦੇ ਮਾਲਕ ਬੰਦੀਛੋੜ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਜੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਗਈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥ ਦੀ ਖੇਤਰੀ ਪਾਰਟੀ ਵਜੋਂ 1920 ਨੂੰ ਹੋਂਦ ਵਿੱਚ ਆਇਆ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਪਿਛਲੇ ਸਾਲ 11 ਅਗਸਤ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ, ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਪੰਥਕ ਭਾਵਨਾ ਮੁਤਾਬਕ ਕੰਮ ਕਰ ਰਿਹਾ ਹੈ। ਇਸਦੀ ਪਹਿਲੀ ਵਰ੍ਹੇਗੰਢ ਮੌਕੇ ਕੀਤੀ ਗਈ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਕੀਤੀ ਗਈ ਹੈ। ਕਿਉਂ ਕਿ ਬੰਦੀ ਸਿੰਘ ਆਪਣੀ ਕੈਦ ਨਾਲੋਂ ਦੁਗਣੀ ਸਜਾ ਭੁਗਤ ਕੇ ਵੀ ਜੇਲਾਂ ਵਿੱਚ ਬੈਠੇ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 31 ਸਾਲ ਤੋਂ ਜੇਲ੍ਹ ਵਿੱਚ ਹਨ ਅਤੇ 2007 ਵਿੱਚ ਉਹਨਾਂ ਨੂੰ ਸੁਣਾਈ ਗਈ ਫਾਂਸੀ ਦੀ ਸਜਾ ਤੋਂ ਲੈਕੇ ਹੁਣ ਤੱਕ ਫਾਂਸੀ ਚੱਕੀ ਵਿੱਚ ਬੰਦ ਹਨ। ਅੱਜ ਦੀ ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਜਗੀਰ ਕੌਰ, ਸ ਗੁਰਪ੍ਰਤਾਪ ਸਿੰਘ ਵਡਾਲਾ, ਸ ਸੁੱਚਾ ਸਿੰਘ ਛੋਟੇਪੁਰ, ਸ ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸ ਗੋਬਿੰਦ ਸਿੰਘ ਲੌਂਗੋਵਾਲ, ਸ ਗੁਰਜੀਤ ਸਿੰਘ ਤਲਵੰਡੀ, ਸ ਅਜੈਪਾਲ ਸਿੰਘ ਮੀਰਾਂਕੋਟ, ਸ ਕਰਨੈਲ ਸਿੰਘ ਪੀਰਮੁਹੰਮਦ, ਸ ਭੁਪਿੰਦਰ ਸਿੰਘ ਸ਼ੇਖੂਪੁਰ, ਸ ਸੁਰਿੰਦਰ ਸਿੰਘ ਬੱਸੀ, ਸ ਜੋਰਾ ਸਿੰਘ ਭੁੱਲਰ (ਚੱਪੜਚਿੜੀ) ਆਦਿ ਆਗੂ ਹਾਜਿਰ ਸਨ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।ਜਸਪ੍ਰੀਤ ਸਿੰਘ (ਹਰਮੀਤਪਾਲ ਸਿੰਘ ਘੁੰਮਣ ਅੰਮ੍ਰਿਤਪਾਲ ਸਿੰਘ (ਭੁਪਿੰਦਰ ਸਿੰਘ ਘੁੰਮਣ (ਚਰਨਜੀਤ ਸਿੰਘ ਮਾਵੀ ਗੁਰਸੇਵਕ ਸਿੰਘ ਮਨਿਆਣਾ ਐਡ. ਰਵਿੰਦਰ ਸਿੰਘ ਸ਼ਾਹਪੁਰ ਮਲਕੀਤ ਸਿੰਘ ਹੁੰਦਲ ਦਵਿੰਦਰ ਸਿੰਘ ਸੰਤ ਸਿਪਾਹੀ ਆਦਿ ਹਜਾਰ ਸਨ।