Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਆਈ.ਡੀ.ਪੀ.ਡੀ. ਵੱਲੋ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੀਆਂ ਵਧਾਈਆਂ ਫੀਸਾਂ ਨੂੰ ਵਾਪਿਸ ਲੈਣ ਦੀ ਮੰਗ

August 11, 2026 06:26 PM
Amjad Hussain Khan
ਮੋਗਾ : ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (IDPD) ਨੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀਆਂ MBBS ਫੀਸਾਂ ਵਿੱਚ ਕੀਤੇ ਗਏ ਲਗਾਤਾਰ ਵਾਧੇ ਦਾ ਵਿਰੋਧ ਕਰਦਿਆਂ, ਸਰਕਾਰ ਦੇ ਇਸ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। ਆਈ ਡੀ ਪੀ ਡੀ ਦੇ ਕੌਮੀ ਪ੍ਰਧਾਨ ਡਾ ਅਰੁਣ ਮਿੱਤਰਾ ਅਤੇ ਕੇਂਦਰੀ ਕਮੇਟੀ ਮੈਂਬਰ ਡਾ ਇੰਦਰਵੀਰ ਗਿੱਲ ਨੇ ਕਿਹਾ ਕਿ ਮੈਡੀਕਲ ਸਿੱਖਿਆ ਕੋਈ ਵਪਾਰਕ ਵਸਤੂ ਨਹੀਂ, ਸਗੋਂ ਸਮਾਜ ਦੀ ਸਿਹਤ-ਸੁਰੱਖਿਆ ਨਾਲ ਜੁੜੀ ਬੁਨਿਆਦੀ ਸਮਾਜਿਕ ਲੋੜ ਹੈ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਟਿਊਸ਼ਨ ਫੀਸ ਪੱਛਮੀ ਬੰਗਾਲ ਦੇ ਮੁਕਾਬਲੇ 20 ਗੁਣਾ ਤੱਕ, ਮੌਲਾਨਾ ਆਜ਼ਾਦ ਮੈਡੀਕਲ ਕਾਲਜ, ਦਿੱਲੀ ਦੇ ਮੁਕਾਬਲੇ 43 ਗੁਣਾ ਅਤੇ ਤਾਮਿਲਨਾਡੂ ਦੇ ਮੁਕਾਬਲੇ 10 ਗੁਣਾ ਵੱਧ ਹੈ। IDPD ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਵਧਾਈਆਂ ਗਈਆਂ MBBS ਫੀਸਾਂ ਤੁਰੰਤ ਵਾਪਸ ਲਈਆਂ ਜਾਣ, ਸਰਕਾਰੀ ਮੈਡੀਕਲ ਕਾਲਜਾਂ ਲਈ ਬਜਟ ਵਿੱਚ ਵਾਧਾ ਕੀਤਾ ਜਾਵੇ ਅਤੇ ਮੈਡੀਕਲ ਸਿੱਖਿਆ ਨੂੰ ਸਸਤੀ, ਬਰਾਬਰ ਅਤੇ ਹਰ ਯੋਗ ਵਿਦਿਆਰਥੀ ਦੀ ਪਹੁੰਚ ਵਿੱਚ ਰੱਖਿਆ ਜਾਵੇ। ਸਿਹਤ ਦਾ ਅਧਿਕਾਰ ਅਤੇ ਮੈਡੀਕਲ ਸਿੱਖਿਆ ਇੱਕ-ਦੂਜੇ ਨਾਲ ਗੂੜ੍ਹੇ ਤੌਰ 'ਤੇ ਜੁੜੇ ਹੋਏ ਹਨ। ਮੈਡੀਕਲ ਸਿੱਖਿਆ ਨੂੰ ਬਾਜ਼ਾਰ ਦੀ ਵਸਤੂ ਨਹੀਂ, ਸਮਾਜਿਕ ਜ਼ਿੰਮੇਵਾਰੀ ਸਮਝਿਆ ਜਾਣਾ ਚਾਹੀਦਾ ਹੈ।

Have something to say? Post your comment