Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਫ਼ਲਸਫ਼ੇ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ

August 11, 2026 06:40 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਮਾਣਕਪੁਰ, ਉਰਨਾ ਅਤੇ ਲਹਿਲਾਂ ਵਿਖੇ ਐਲ.ਈ.ਡੀ. ਵੈਨ ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਧਾਰਾ ’ਤੇ ਆਧਾਰਿਤ ਕਰੀਬ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਸਮਾਜ ਵਿੱਚ ਭਾਈਚਾਰੇ, ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਚੇਤਨਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਫ਼ਿਲਮ ਵਿੱਚ ਗੁਰੂ ਸਾਹਿਬ ਵੱਲੋਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ। ਡਾਕੂਮੈਂਟਰੀ ਦੇਖਣ ਵਾਲੇ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਨੌਜਵਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਬੇਹੱਦ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਬਰਾਬਰੀ, ਸੱਚ, ਮਿਹਨਤ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਚਾਨਣ ਮੁਨਾਰਾ ਹੈ।
 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ