Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ; ₹1 ਕਰੋੜ ਦੇ ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ ₹15 ਲੱਖ ਰਾਖਵੇਂ

August 11, 2026 06:54 PM
Rozana Sehaj times

ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵਿੱਤੀ ਸਾਲ 2026-27 ਦੌਰਾਨ ₹1 ਕਰੋੜ ਦਾ ਟੋਕਨ ਗ੍ਰਾਂਟ ਪ੍ਰਾਪਤ ਹੋਇਆ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ ₹85 ਲੱਖ ਜਾਰੀ ਕੀਤੇ ਗਏ ਹਨ, ਜਦਕਿ ਮਹੀਨਾ ਅਗਸਤ, 2026 ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ ₹15 ਲੱਖ ਰਾਖਵੇਂ ਰੱਖੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ, ਰੋਕਥਾਮ, ਮੁੜ ਵਸੇਬੇ ਅਤੇ ਲੋਕ ਭਾਗੀਦਾਰੀ ਨੂੰ ਬਰਾਬਰ ਮਹੱਤਵ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਠਾਨਕੋਟ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਨ੍ਹਾਂ ਤਹਿਤ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਵਿਖੇ ਹੋਣ ਵਾਲਾ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਉਨ੍ਹਾਂ ਦੀ ਪ੍ਰਧਾਨਗੀ ਹੇਠ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿੱਦਿਅਕ ਸੰਸਥਾਵਾਂ, ਯੁਵਾ ਸੰਗਠਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਦੀ ਵਿਆਪਕ ਸ਼ਮੂਲੀਅਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਨ-ਜਾਗਰੂਕਤਾ ਵਧਾਉਣ, ਨੌਜਵਾਨਾਂ ਵਿੱਚ ਰੋਕਥਾਮ ਦੀ ਸੋਚ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਨਸ਼ਾ-ਮੁਕਤ ਪੰਜਾਬ ਦੀ ਮੁਹਿੰਮ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਡਾ. ਬਲਜੀਤ ਕੌਰ ਨੇ ਕਿਹਾ, "ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਾਂ, ਵਿੱਦਿਅਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਅਸੀਂ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰ ਸਕਦੇ ਹਾਂ।" ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸਾਰੇ ਹਿੱਸੇਦਾਰਾਂ ਦੇ ਸਹਿਯੋਗ ਨਾਲ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਲਈ ਵਚਨਬੱਧ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਪੰਜਾਬ ਦੇ ਹਰ ਕੋਨੇ ਤੱਕ ਪਹੁੰਚ ਸਕੇ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ