Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਐਲਾਨ

August 11, 2026 07:11 PM
Rozana Sehaj times

ਚੰਡੀਗੜ੍ਹ : 
ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ ('ਜੀਕਾ') ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। 'ਜੀਕਾ' ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ, ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇੱਕ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿੱਚ ਵਾਧਾ ਕਰਨਾ ਵੀ ਅਹਿਮ ਪੱਖ ਹਨ। ਇਸ ਪ੍ਰੋਜੈਕਟ ਦਾ ਇੱਕ ਉਦੇਸ਼  ਈਕੋਟੂਰਿਜ਼ਮ ਨੂੰ ਹੱਲਾਸ਼ੇਰੀ ਦੇਣਾ ਵੀ ਹੈ ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਇਸ ਤੋਂ ਇਲਾਵਾ ਜੈਵਿਕ ਵਿਭਿੰਨਤਾ ਦੀ ਸੰਭਾਲ ਅਤੇ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਬੇਹੱਦ ਅਹਿਮ ਹਿੱਸਾ ਹੈ। ਇਸ ਮੰਤਵ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਤੋਂ ਇਲਾਵਾ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ। ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ 760.30 ਕਰੋੜ ਰੁਪਏ ਹੈ, ਜਿਸ ਵਿੱਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ ਅਤੇ ਇਸ ਨੂੰ ਸੋਸਾਇਟੀ ਮੋਡ ਰਾਹੀਂ ਲਾਗੂ ਕੀਤਾ ਜਾਣਾ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਪ੍ਰੋਜੈਕਟ ਲਈ ਲੋਨ ਐਗਰੀਮੈਂਟ ਉੱਤੇ 'ਜੀਕਾ' ਅਤੇ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਧੀਨ ਆਉਂਦੇ ਆਰਥਿਕ ਮਾਮਲੇ ਵਿਭਾਗ ਵਿਚਕਾਰ ਦਸਤਖ਼ਤ ਵੀ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਲਾਗੂਕਰਨ ਲਈ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਸੋਸਾਇਟੀ ਦੇ ਗਠਨ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਹ ਪ੍ਰੋਜੈਕਟ ਪੰਜਾਬ ਵਿੱਚ ਟਿਕਾਊ ਕੁਦਰਤੀ ਸਰੋਤ ਪ੍ਰਬੰਧਨ, ਵਾਤਾਵਰਨ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ ਅਤੇ ਕਿਸਾਨਾਂ ਅਤੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਵਾਧੇ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ। ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀਸੀਸੀਐਫ ਚੀਫ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ।

Have something to say? Post your comment

More in Chandigarh

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ