Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

August 11, 2026 07:23 PM
Rozana Sehaj times

ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹੋ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਇਰਾਦਾ-ਏ-ਕਤਲ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਲੁਧਿਆਣਾ ਸ਼ਹਿਰ ਦੇ ਖੇਤਰ ਵਿੱਚ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੂੰ ਹਰਜਿੰਦਰ ਸਿੰਘ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਪੁਖ਼ਤਾ ਖੂਫ਼ੀਆ ਜਾਣਕਾਰੀ ਮਿਲੀ ਸੀ, ਜਿਸ ਨੂੰ ਤੁਰੰਤ ਟੈਕਨੀਕਲ ਸੈੱਲ ਨਾਲ ਸਾਂਝਾ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਟਿੱਬਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ। ਹੋਰ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਟਿੱਬਾ, ਕਮਿਸ਼ਨਰੇਟ ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103, 324(4), 307, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 08.08.2026 ਨੂੰ ਐਫ.ਆਈ.ਆਰ. ਨੰ. 182 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ