Friday, November 27, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

August 11, 2026 07:29 PM
Rozana Sehaj times

ਚੰਡੀਗੜ੍ਹ/ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪੀਬੀ-77-5973) ਵੀ ਬਰਾਮਦ ਕੀਤੀ ਗਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30.200 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਵਿਦੇਸ਼ੀ ਨਸ਼ਾ ਤਸਕਰ ਵੱਲੋਂ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ ਅਤੇ ਇਹ ਖੇਪ ਇੱਕ ਭਾਰਤੀ ਤਸਕਰ ਵੱਲੋਂ ਅੱਗੇ ਸਪਲਾਈ ਕਰਨ ਲਈ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਖੇਤਰ ਵਿੱਚੋਂ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਭ ਕਿਸ਼ੋਰ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਇਸ ਵੱਡੀ ਖੇਪ ਦੀ ਪ੍ਰਾਪਤੀ ਉਪਰੰਤ ਇਸ ਖੇਪ ਨੂੰ ਲੈਜਾਣ ਸਬੰਧੀ ਪ੍ਰਾਪਤ ਠੋਸ ਮਨੁੱਖੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਏਐਨਟੀਐਫ ਫਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿੱਚ ਏਐਨਟੀਐਫ ਟੀਮਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਜੋ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਦੌਰਾਨ 30.672 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਏਡੀਜੀਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 10-08-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿੱਚ ਦਰਜ ਕੀਤੀ ਗਈ ਹੈ।

Have something to say? Post your comment

More in Malwa

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ