Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

August 11, 2026 07:32 PM
Rozana Sehaj times


ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ