Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

August 11, 2026 07:35 PM
Rozana Sehaj times

ਚੰਡੀਗੜ੍ਹ/ਬਠਿੰਡਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਬਠਿੰਡਾ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ 'ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿੱਚ ਕਿਸੇ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ  ਦਾ ਪਤਾ ਲਗਾਉਣ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ਼. ਪ੍ਰਮੋਦ ਬਾਨ ਨੇ ਦੱਸਿਆ ਕਿ ਜਦੋਂ ਏ.ਜੀ.ਟੀ.ਐਫ਼. ਦੀਆਂ ਪੁਲਿਸ ਟੀਮਾਂ ਗਸ਼ਤ 'ਤੇ ਸਨ, ਤਾਂ ਉਨ੍ਹਾਂ ਨੇ ਰਾਜਿੰਦਰਾ ਕਾਲਜ ਦੀ ਚਾਰਦੀਵਾਰੀ ਨੇੜੇ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਖੜ੍ਹਾ ਦੇਖਿਆ, ਜੋ ਪੁਲਿਸ ਵਾਹਨ ਨੂੰ ਦੇਖ ਕੇ ਘਬਰਾ ਗਿਆ। ਉਸ ਦੇ ਚਾਲ-ਚਲਣ ਨੂੰ ਸ਼ੱਕੀ ਪਾਉਂਦਿਆਂ ਏ.ਜੀ.ਟੀ.ਐਫ਼. ਟੀਮ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨੇ ਆਪਣੀ ਪਛਾਣ ਜਸਦੀਪ ਉਰਫ਼ ਜੱਸਾ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਏ.ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜਸਦੀਪ ਸਿੰਘ ਉਰਫ਼ ਜੱਸਾ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਇਸ ਸਬੰਧ ਵਿੱਚ ਥਾਣਾ ਕੋਤਵਾਲੀ, ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 10.08.2026 ਨੂੰ ਐਫ਼.ਆਈ.ਆਰ. ਨੰਬਰ 164 ਦਰਜ ਕੀਤੀ ਗਈ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ