Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

August 11, 2026 07:39 PM
Rozana Sehaj times


ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ।
ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਜ਼ਦੀਕੀ ਤਾਲਮੇਲ ਬਣਾਈ ਰੱਖਣ, ਪੁਲਿਸ ਦੀ ਬਿਹਤਰ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀ ਦਾ ਤੁਰੰਤ ਅਤੇ ਫੈਸਲਾਕੁੰਨ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਦਿਆਂ, ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ਸੁਚੇਤ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ। ਐਸਏਐਸ ਨਗਰ ਦੌਰੇ ਤੋਂ ਬਾਅਦ, ਡੀਜੀਪੀ ਨੇ ਪਟਿਆਲਾ ਵਿਖੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ। ਇਸ ਰੇਂਜ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਹਨਾਂ ਮੀਟਿੰਗਾਂ ਦੌਰਾਨ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ। ਐਸਐਚਓਜ਼ ਅਤੇ ਫੀਲਡ ਅਫਸਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ। ਸਮੀਖਿਆ ਮੀਟਿੰਗਾਂ ਵਿੱਚ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ, ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਡਾ. ਰਵਜੋਤ ਗਰੇਵਾਲ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ, ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐਸਐਸਪੀ ਰੂਪਨਗਰ ਮਨਿੰਦਰ ਸਿੰਘ ਅਤੇ ਐਸਐਸਪੀ ਮਾਲੇਰਕੋਟਲਾ ਗੁਰਮੀਤ ਸਿੰਘ ਸਮੇਤ ਮੁੱਖ ਅਧਿਕਾਰੀਆਂ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ