Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

August 11, 2026 07:54 PM
Rozana Sehaj times

ਅੰਮ੍ਰਿਤਸਰ : ਪਿੰਡਾਂ ਵਿੱਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ (Solid Waste Management) ਦੇ ਕੰਮਾਂ ਦੀ ਸਮੀਖਿਆ ਅਤੇ ਇਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਰਪੰਚਾਂ, ਪੰਚਾਇਤ ਸਕੱਤਰਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੀ ਆਬਾਦੀ ਦੇ ਅਧਾਰ ’ਤੇ ਲੋੜੀਂਦੀਆਂ ਕੰਪੋਜ਼ਟ ਪਿੱਟਾਂ ਬਣਾਈਆਂ ਜਾਣ। ਇਸ ਤੋਂ ਇਲਾਵਾ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ’ਤੇ ਸੈਗਰੀਗੇਸ਼ਨ ਸ਼ੈੱਡ ਬਣਾਉਣ ਅਤੇ ਇਨ੍ਹਾਂ ਦੀ ਚਾਰਦੀਵਾਰੀ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਵੇਸਟ ਕੁਲੈਕਟਰ ਦੀ ਨਿਯੁਕਤੀ ਯਕੀਨੀ ਬਣਾਈ ਜਾਵੇ ਤਾਂ ਜੋ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਨਾਲ ਜੁੜੇ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਵੀ ਠੋਸ ਕੂੜਾ ਪ੍ਰਬੰਧਨ ਸਬੰਧੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਸੁਰਿੰਦਰ ਸਿੰਘ ਨੇ ਪਿੰਡਾਂ ਦੇ ਸਰਪੰਚਾਂ ਨੂੰ ਕਿਹਾ ਕਿ ਕੀਤੀ ਕਿ ਠੋਸ ਕੂੜਾ ਪ੍ਰਬੰਧਨ ਦੀ ਨਿਗਰਾਨੀ ਲਈ ਪਿੰਡ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇ। ਇਹ ਕਮੇਟੀਆਂ ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਵਿੱਚ ਸਹਿਯੋਗ ਦੇਣ ਦੇ ਨਾਲ-ਨਾਲ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਅਲੱਗ-ਅਲੱਗ ਸੰਭਾਲ ਸਬੰਧੀ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਘਰ-ਘਰ ਤੋਂ ਇਕੱਠੇ ਕੀਤੇ ਜਾਣ ਵਾਲੇ ਗਿੱਲੇ ਕੂੜੇ, ਸੁੱਕੇ ਕੂੜੇ, ਸੈਨਟਰੀ ਵੇਸਟ ਅਤੇ ਖਤਰਨਾਕ ਰਹਿੰਦ-ਖੂੰਹਦ ਨੂੰ ਸਰੋਤ ਪੱਧਰ ’ਤੇ ਹੀ ਅਲੱਗ-ਅਲੱਗ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ (ਕੰਪੋਸਟ) ਤਿਆਰ ਕੀਤੀ ਜਾ ਸਕਦੀ ਹੈ, ਜਿਸ ਨਾਲ ਕੂੜੇ ਦੀ ਮਾਤਰਾ ਘਟਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ। ਮੀਟਿੰਗ ਵਿੱਚ ਸ੍ਰੀ ਸੁਨਿਤ ਕੁਮਾਰ, ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ; ਸ੍ਰੀ ਦਿਨੇਸ਼ ਕੁਮਾਰ, ਉਪ ਮੰਡਲ ਇੰਜੀਨੀਅਰ; ਸ੍ਰੀ ਗੁਰਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ; ਸ੍ਰੀ ਅਮਨਦੀਪ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ; ਸ੍ਰੀ ਬਿਕਰਮਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੇਰਕਾ; ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਸਾ ਛੀਨਾ; ਸ੍ਰੀ ਅਮਨਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਜੀਠਾ; ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਜਨਾਲਾ; ਸ੍ਰੀ ਸਰਬਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਈਆ; ਸ੍ਰੀ ਉਪਕਾਰ ਸਿੰਘ, ਸਰਪੰਚ ਖੈਰਾਬਾਦ; ਸ੍ਰੀ ਜੋਬਨ ਸਿੰਘ, ਸਰਪੰਚ ਮੱਧ, ਸ੍ਰੀ ਸਕੱਤਰ ਸਿੰਘ, ਸਰਪੰਚ ਬਾਸਰਕੇ ਗਿੱਲਾਂ ਤੋਂ ਇਲਾਵਾ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦਾ ਫੀਲਡ ਸਟਾਫ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸਟਾਫ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ