Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿੱਚ 5 ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਵੱਡੀ ਕਾਰਵਾਈ

August 11, 2026 07:57 PM
Rozana Sehaj times

ਅੰਮ੍ਰਿਤਸਰ  : ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ। ਇਹ ਕਾਰਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਗਰ ਨਿਗਮ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਨੂੰ ਹਟਾਉਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤੀ ਗਈ। ਕਾਰਵਾਈ ਦੌਰਾਨ ਇਨਫੋਰਸਮੈਂਟ ਟੀਮ ਵੱਲੋਂ ਗੈਰ-ਅਧਿਕਾਰਤ ਡੇਅਰੀਆਂ ਵਿੱਚੋਂ ਪਸ਼ੂ ਸਫਲਤਾਪੂਰਵਕ ਜ਼ਬਤ ਕੀਤੇ ਗਏ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਤਬਦੀਲ ਕਰ ਦਿੱਤਾ ਗਿਆ।ਇਹ ਕਾਰਵਾਈ ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਰਮਾ, ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਸ੍ਰੀ ਅੰਗਦ ਸਿੰਘ ਅਤੇ ਚੀਫ਼ ਸੈਨੇਟਰੀ ਅਫ਼ਸਰ ਸ੍ਰੀ ਜੇ.ਪੀ. ਬੱਬਰ ਦੀ ਨਿਗਰਾਨੀ ਹੇਠ ਕੀਤੀ ਗਈ। ਇਨਫੋਰਸਮੈਂਟ ਟੀਮ ਵਿੱਚ  ਸ੍ਰੀ ਸਰਬਜੀਤ ਸਿੰਘ, ਸ੍ਰੀ ਅਨਿਲ ਡੋਗਰਾ,  ਸ੍ਰੀ ਬ੍ਰਹਮ ਦਾਸ, ਸ੍ਰੀ ਰਵਿੰਦਰ ਕੁਮਾਰ, ਸ੍ਰੀ ਅਸ਼ੋਕ ਕੁਮਾਰ ਅਤੇ ਸ੍ਰੀ ਸ਼ਾਮ ਸਿੰਘ ਸ਼ਾਮਲ ਸਨ। ਪੁਲਿਸ ਟੀਮ ਵੱਲੋਂ ਵੀ ਮੌਕੇ ’ਤੇ ਪੂਰਾ ਸਹਿਯੋਗ ਦਿੱਤਾ ਗਿਆ, ਜਿਸ ਸਦਕਾ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਕਾਰਨ ਸਫਾਈ-ਸਵੱਛਤਾ, ਵਾਤਾਵਰਣ ਅਤੇ ਜਨਤਕ ਸਿਹਤ ਸਬੰਧੀ ਗੰਭੀਰ ਚਿੰਤਾਵਾਂ ਪੈਦਾ ਹੁੰਦੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਡੇਅਰੀਆਂ ਕਾਰਨ ਇਲਾਕਾ ਨਿਵਾਸੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਇਨਫੋਰਸਮੈਂਟ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ। ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਨਗਰ ਨਿਗਮ ਦੀ ਹੱਦ ਅੰਦਰ ਗੈਰ-ਕਾਨੂੰਨੀ ਤੌਰ ’ਤੇ ਡੇਅਰੀਆਂ ਚਲਾਉਣ ਵਾਲੇ ਸਾਰੇ ਡੇਅਰੀ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪਸ਼ੂ ਜ਼ਬਤ ਕਰਨ ਅਤੇ ਕਾਨੂੰਨੀ ਕਾਰਵਾਈ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਵੱਲੋਂ ਡੇਅਰੀ ਮਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਲਾਗੂ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਆਪਣੀਆਂ ਡੇਅਰੀ ਗਤੀਵਿਧੀਆਂ ਨੂੰ ਅਧਿਕਾਰਤ ਥਾਵਾਂ ’ਤੇ ਤਬਦੀਲ ਕਰਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ