Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ : ਗੁਰਸ਼ਰਨ ਸਿੰਘ ਛੀਨਾ

August 11, 2026 08:16 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਹ ਜਾਣਕਾਰੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਦਿੱਤੀ। ਸ੍ਰੀ ਛੀਨਾ ਨੇ ਕਿਹਾ ਕਿ ਗੰਭੀਰ ਬਿਮਾਰੀ ਸਿਰਫ਼ ਮਰੀਜ਼ ਦੀ ਸਿਹਤ ਲਈ ਹੀ ਚੁਣੌਤੀ ਨਹੀਂ ਹੁੰਦੀ, ਸਗੋਂ ਇਸ ਦਾ ਸਿੱਧਾ ਪ੍ਰਭਾਵ ਪਰਿਵਾਰ ਦੀ ਆਰਥਿਕ ਸਥਿਤੀ ’ਤੇ ਵੀ ਪੈਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਅਜਿਹੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚੇ ਦੀ ਚਿੰਤਾ ਤੋਂ ਰਾਹਤ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਕ੍ਰੌਨਿਕ ਹੀਮੋਡਾਇਲਸਿਸ ਸਭ ਤੋਂ ਵੱਧ ਕਰਵਾਈ ਜਾਣ ਵਾਲੀ ਪ੍ਰਕਿਰਿਆ ਹੈ। ਹੁਣ ਤੱਕ 1,87,656 ਡਾਇਲਸਿਸ ਸੈਸ਼ਨ, ਜਿਨ੍ਹਾਂ ਦੀ ਲਾਗਤ 30.65 ਕਰੋੜ ਰੁਪਏ ਤੋਂ ਵੱਧ ਹੈ, ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਨਾਲ ਗੁਰਦੇ ਦੀ ਬਿਮਾਰੀ ਨਾਲ ਲੰਬੇ ਸਮੇਂ ਤੋਂ ਜੂਝ ਰਹੇ ਮਰੀਜ਼ਾਂ ਨੂੰ ਹਰ ਵਾਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ ਦੀ ਚਿੰਤਾ ਤੋਂ ਬਿਨਾਂ ਆਪਣਾ ਇਲਾਜ ਜਾਰੀ ਰੱਖਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ 17,698 ਗਾਲ ਬਲੈਡਰ ਦੀਆਂ ਲੈਪ੍ਰੋਸਕੋਪਿਕ ਸਰਜਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 10,751 ਗੋਡੇ ਬਦਲਣ ਦੀਆਂ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਹਜ਼ਾਰਾਂ ਬਜ਼ੁਰਗ ਮਰੀਜ਼ਾਂ ਨੂੰ ਮੁੜ ਤੁਰਨ-ਫਿਰਨ ਅਤੇ ਆਤਮਨਿਰਭਰਤਾ ਹਾਸਲ ਕਰਨ ਵਿੱਚ ਮਦਦ ਮਿਲੀ ਹੈ। ਇਸੇ ਤਰ੍ਹਾਂ 9,317 ਕੈਸ਼ਲੈੱਸ ਸੀਜ਼ੇਰੀਅਨ ਡਿਲਿਵਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਪਰਿਵਾਰਾਂ ’ਤੇ ਬੱਚੇ ਦੇ ਜਨਮ ਸਮੇਂ ਪੈਣ ਵਾਲਾ ਆਰਥਿਕ ਬੋਝ ਘਟਿਆ ਹੈ। ਚੇਅਰਮੈਨ ਸ੍ਰੀ ਛੀਨਾ ਨੇ ਦੱਸਿਆ ਕਿ ਦਿਲ ਦੇ ਇਲਾਜ ਨੂੰ ਵੀ ਯੋਜਨਾ ਵਿੱਚ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਹੁਣ ਤੱਕ 8,734 ਮਰੀਜ਼ਾਂ ਦੀ PTCA ਦੇ ਨਾਲ ਡਾਇਗਨੌਸਟਿਕ ਐਂਜੀਓਗ੍ਰਾਫੀ ਕੀਤੀ ਗਈ ਹੈ, ਜਦਕਿ 554 ਮਰੀਜ਼ਾਂ ਦੀ ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (CABG) ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਰਥਿਕ ਕਾਰਨਾਂ ਕਰਕੇ ਜਾਨ ਬਚਾਉਣ ਵਾਲੇ ਦਿਲ ਦੇ ਇਲਾਜ ਵਿੱਚ ਦੇਰੀ ਨੂੰ ਰੋਕਣ ਵਿੱਚ ਮਦਦ ਮਿਲ ਰਹੀ ਹੈ। ਇਸ ਤੋਂ ਇਲਾਵਾ, ਯੋਜਨਾ ਤਹਿਤ ਗੁਰਦੇ ਦੀ ਪਥਰੀ ਦੇ ਇਲਾਜ ਲਈ 5,770 PCNL ਪ੍ਰਕਿਰਿਆਵਾਂ, 2,247 ਲੋਅਰ ਯੂਰੇਟਰ ਸਰਜਰੀਆਂ, 911 ਸੀਮੈਂਟਲੈੱਸ ਟੋਟਲ ਹਿਪ ਰਿਪਲੇਸਮੈਂਟ ਸਰਜਰੀਆਂ ਅਤੇ 830 ਰੈਡੀਕਲ ਸਰਜੀਕਲ ਪ੍ਰਕਿਰਿਆਵਾਂ ਵੀ ਕਵਰ ਕੀਤੀਆਂ ਗਈਆਂ ਹਨ। ਚੇਅਰਮੈਨ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਅਸਲ ਸਫਲਤਾ ਸਿਰਫ਼ ਲਾਭਪਾਤਰੀਆਂ ਦੀ ਗਿਣਤੀ ਨਾਲ ਨਹੀਂ ਮਾਪੀ ਜਾ ਸਕਦੀ, ਸਗੋਂ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਕਿੰਨੇ ਪਰਿਵਾਰਾਂ ਨੂੰ ਆਰਥਿਕ ਸੰਕਟ ਤੋਂ ਬਿਨਾਂ ਸਮੇਂ ਸਿਰ ਮਿਆਰੀ ਇਲਾਜ ਮਿਲਿਆ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੈਸਿਆਂ ਦੀ ਕਮੀ ਕਿਸੇ ਵੀ ਮਰੀਜ਼ ਦੇ ਇਲਾਜ ਵਿੱਚ ਰੁਕਾਵਟ ਨਾ ਬਣੇ। ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਯੋਜਨਾ ਅਧੀਨ ਕਵਰ ਕੀਤੀਆਂ ਜਾ ਰਹੀਆਂ ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ ਇਹ ਦਰਸਾਉਂਦੀਆਂ ਹਨ ਕਿ ਪੰਜਾਬ ਵਿੱਚ ਅਜਿਹੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜੋ ਆਮ ਇਲਾਜ ਦੇ ਨਾਲ-ਨਾਲ ਗੰਭੀਰ ਅਤੇ ਗੁੰਝਲਦਾਰ ਬਿਮਾਰੀਆਂ ਦੇ ਮਹਿੰਗੇ ਇਲਾਜ ਲਈ ਵੀ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਬਜ਼ੁਰਗ ਮਰੀਜ਼ ਗੋਡੇ ਬਦਲਣ ਤੋਂ ਬਾਅਦ ਮੁੜ ਤੁਰਨ-ਫਿਰਨ ਦੇ ਸਮਰੱਥ ਹੋ ਰਹੇ ਹਨ, ਗੁਰਦੇ ਦੇ ਮਰੀਜ਼ ਲਗਾਤਾਰ ਡਾਇਲਸਿਸ ਸੇਵਾਵਾਂ ਪ੍ਰਾਪਤ ਕਰ ਰਹੇ ਹਨ ਅਤੇ ਲੋੜਵੰਦ ਔਰਤਾਂ ਨੂੰ ਕੈਸ਼ਲੈੱਸ ਮਾਤਾ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰੇਕ ਯੋਗ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ