Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

August 11, 2026 08:36 PM
Rozana Sehaj times

ਅੰਮ੍ਰਿਤਸਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਾਨਯੋਗ ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ ਦੌਰਾਨ ਸਟੇਟ ਆਫਟਰ ਕੇਅਰ ਹੋਮ ਅਤੇ ਕਮਿਊਨਿਟੀ ਹੋਮ ਦੀਆਂ ਸਹਿਵਾਸਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗਰੁੱਪ ਡਾਂਸ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਾਰੇ ਮਹਿਮਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸਹਿਵਾਸਣਾਂ ਵੱਲੋਂ ਆਪਣੇ ਹੱਥੀਂ ਦੁਪੱਟਿਆਂ ’ਤੇ ਗੋਟਾ-ਪੱਟੀ ਦਾ ਕੰਮ ਕਰਕੇ ਉਨ੍ਹਾਂ ਨੂੰ ਸੁੰਦਰ ਰੂਪ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਰੱਖੜੀਆਂ ਅਤੇ ਪੱਖੀਆਂ ਨੂੰ ਵੀ ਸੱਭਿਆਚਾਰਕ ਢੰਗ ਨਾਲ ਸਜਾਇਆ ਗਿਆ। ਵਿਸ਼ੇਸ਼ ਜ਼ਰੂਰਤਾਂ ਵਾਲੀਆਂ ਸਹਿਵਾਸਣਾਂ ਵੱਲੋਂ ਹੱਥੀਂ ਤਿਆਰ ਕੀਤੀ ਗਈ ਪੇਂਟਿੰਗ ਵੀ ਮੁੱਖ ਮਹਿਮਾਨ ਨੂੰ ਭੇਟ ਕੀਤੀ ਗਈ। ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਸਹਿਵਾਸਣਾਂ ਨੂੰ ਸੈਨੇਟਰੀ ਪੈਡ ਅਤੇ ਖੀਰ-ਪੂੜੇ ਵੀ ਵੰਡੇ ਗਏ। ਮੁੱਖ ਮਹਿਮਾਨ ਸ੍ਰੀਮਤੀ ਪ੍ਰਗਤੀ ਸੇਠੀ ਨੇ ਸਹਿਵਾਸਣਾਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਕਟਰੀ, ਰੈਡ ਕਰਾਸ; ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ; ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਤਰੁਨਜੀਤ ਸਿੰਘ; ਜਗਤ ਜਯੋਤੀ ਵੈਲਫੇਅਰ ਸੁਸਾਇਟੀ ਦੇ ਮੈਂਬਰ; ਸੁਪਰਡੈਂਟ ਹੋਮਜ਼ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। ਤੀਆਂ ਦੇ ਇਸ ਤਿਉਹਾਰ ਨੇ ਨਾਰੀ ਨਿਕੇਤਨ ਦੀਆਂ ਸਹਿਵਾਸਣਾਂ ਨੂੰ ਪੰਜਾਬੀ ਸੱਭਿਆਚਾਰ, ਲੋਕ ਪਰੰਪਰਾਵਾਂ ਅਤੇ ਤਿਉਹਾਰਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋਇਆ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ