Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

August 11, 2026 08:42 PM
Rozana Sehaj times

ਅੰਮ੍ਰਿਤਸਰ  : ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਮਿਲ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ