Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

August 11, 2026 08:48 PM
Rozana Sehaj times

ਚੰਡੀਗੜ੍ਹ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੋਵਾਂ ਧਿਰਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ