Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

August 11, 2026 08:53 PM
Arvinder Singh
 
ਪਟਿਆਲਾ : ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼, ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਗਏ। ਅਧਿਕਾਰੀਆਂ ਨੂੰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਨੂੰ ਰੋਕਣ, ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਦੂਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਆਸਥਾ ਬੱਗਾ ਅਤੇ ਐਡਵੋਕੇਟ ਗਗਨ ਕੌਰ ਵੱਲੋਂ ਵਿਸ਼ੇਸ਼ ਪ੍ਰਜ਼ੈਂਟੇਸ਼ਨ ਦਿੱਤੀ ਗਈ। ਮੀਟਿੰਗ ਦੌਰਾਨ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਨੂੰ ਸਫ਼ਲ ਬਣਾਉਣ ਵਿੱਚ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।

Have something to say? Post your comment