Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

“ਪਹਿਲਾਂ ਪੇਮੈਂਟ, ਫਿਰ ਕਬਜ਼ਾ” ਪਿੰਡ ਵਾਸੀਆਂ ਨੇ ਕਿਹਾ, ਉੱਚ ਅਧਿਕਾਰੀ ਮੌਕੇ ’ਤੇ ਆ ਕੇ ਦੇਣ ਭਰੋਸਾ

August 11, 2026 08:57 PM
Rozana Sehaj times
ਲੁਧਿਆਣਾ : ਪਿੰਡ ਕੈਂਡ ਵਿਖੇ ਐਨਐਚਏਆਈ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੂਰੀ ਪੇਮੈਂਟ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਮੌਕੇ ’ਤੇ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਬਕਾਇਆ ਪੇਮੈਂਟ ਉਨ੍ਹਾਂ ਦੇ ਖਾਤਿਆਂ ਵਿੱਚ ਨਹੀਂ ਪੈਂਦੀ, ਉਦੋਂ ਤੱਕ ਉਹ ਪ੍ਰਾਜੈਕਟ ਦਾ ਕੰਮ ਅੱਗੇ ਨਹੀਂ ਵਧਣ ਦੇਣਗੇ। ਇਸ ਮੌਕੇ ਸਰਪੰਚ ਗੁਰੀ ਕੈਂਡ, ਲੰਬੜਦਾਰ ਪ੍ਰਦੀਪ ਸਿੰਘ ਕੈਂਡ ਅਤੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਨੇ ਦੱਸਿਆ ਕਿ ਪਿੰਡ ਕੈਂਡ ਦੀ ਕਰੀਬ 85 ਏਕੜ ਜ਼ਮੀਨ ਐਨਐਚਏਆਈ ਦੇ ਪ੍ਰਾਜੈਕਟ ਵਿੱਚ ਆਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਜ਼ਮੀਨ ਮਾਲਕਾਂ ਨੂੰ ਪੇਮੈਂਟ ਪੂਰੀ ਤਾਂ ਕੀ, ਅਧੂਰੀ ਵੀ ਨਹੀਂ ਮਿਲੀ, ਜਦਕਿ ਪ੍ਰਾਜੈਕਟ ਲਈ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਕਲੈਕਟਰ ਰੇਟ 8 ਤੋਂ 10 ਲੱਖ ਰੁਪਏ ਹੋਣ ਦੇ ਬਾਵਜੂਦ ਕਰੀਬ ਪੰਜ ਗੁਣਾ ਤੱਕ ਮੁਆਵਜ਼ਾ ਦਿੱਤਾ ਗਿਆ, ਜਦਕਿ ਕੈਂਡ ਦੀ ਜ਼ਮੀਨ ਲਈ ਕਲੈਕਟਰ ਰੇਟ ਕਰੀਬ 61 ਲੱਖ ਰੁਪਏ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਉਮੀਦ ਮੁਤਾਬਕ ਰਕਮ ਨਹੀਂ ਮਿਲੀ। ਧਰਨੇ ਦੀ ਸੂਚਨਾ ਮਿਲਣ ’ਤੇ ਡੇਹਲੋਂ ਤੋਂ ਕਾਨੂੰਗੋ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੇਮੈਂਟ ਦਾ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਜ਼ਮੀਨ ਦਾ ਕਬਜ਼ਾ ਦੇ ਕੇ ਬੈਠੇ ਹਨ, ਪਰ ਪੇਮੈਂਟ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਮੌਕੇ ’ਤੇ ਆ ਕੇ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਦਾ ਅਤੇ ਪੇਮੈਂਟ ਸਬੰਧੀ ਠੋਸ ਭਰੋਸਾ ਨਹੀਂ ਦਿੰਦਾ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜ਼ਮੀਨ ਦੇ ਬਕਾਇਆ ਮੁਆਵਜ਼ੇ ਦੀ ਪੇਮੈਂਟ ਜਲਦ ਕਲੀਅਰ ਕੀਤੀ ਜਾਵੇ ਤਾਂ ਜੋ ਲੰਮੇ ਸਮੇਂ ਤੋਂ ਚੱਲ ਰਹੇ ਇਸ ਮਾਮਲੇ ਦਾ ਹੱਲ ਹੋ ਸਕੇ। 

Have something to say? Post your comment