Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਫਾਈ ਕਰਮਚਾਰੀਆਂ ਦੀ ਤਨਖਾਹ ਵਧਣ ’ਤੇ ਚੰਦਨ ਗਰੇਵਾਲ ਵੱਲੋਂ ਵਧਾਈ

August 11, 2026 09:39 PM
Arvinder Singh
ਪਟਿਆਲਾ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੋਏ ਵਾਧੇ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਓਹਨਾ ਕਿਹਾ ਕਿ ਸੂਬੇ ਦੇ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਹੈ। ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਪਣੀਆਂ ਵੱਖ-ਵੱਖ ਮੰਗਾਂ ਚੇਅਰਮੈਨ ਦੇ ਸਾਹਮਣੇ ਰੱਖੀਆਂ। ਚੇਅਰਮੈਨ ਚੰਦਨ ਗਰੇਵਾਲ ਨੇ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਨ੍ਹਾਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਜਲਦ ਤੋਂ ਜਲਦ ਹੱਲ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਸਿਹਤਮੰਦ ਅਤੇ ਸਾਫ-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਮਿਲੇਗੀ। 
 
 
 
 
 

Have something to say? Post your comment