Saturday, November 14, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Majha

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ; ਜਥੇਬੰਦੀਆਂ ਵਲੋਂ ਫੈਸਲੇ ਦਾ ਸਵਾਗਤ

August 11, 2026 09:44 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :   ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵਲੋਂ ਭੇਜੀ ਗਈ ਇਸ ਚਿੱਠੀ ਵਿੱਚ ਹਵਾਰਾ ਦੀ ਬੀਮਾਰ ਮਾਤਾ ਦੀ ਦੇਖਭਾਲ ਅਤੇ ਸਮੇਂ ਸਿਰ ਸੇਵਾ-ਸੰਭਾਲ ਕਰਨ ਲਈ ਮਾਨਵਤਾ ਦੇ ਅਧਾਰ 'ਤੇ ਪੈਰੋਲ ਦਿੱਤੇ ਜਾਣ ਦੀ ਜ਼ੋਰਦਾਰ ਵਕਾਲਤ ਕੀਤੀ ਗਈ ਹੈ। ਸਰਕਾਰ ਦੇ ਇਸ ਕਦਮ ਤੋਂ ਬਾਅਦ ਵੱਖ-ਵੱਖ ਪੰਥਕ ਜਥੇਬੰਦੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਵਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਮੁੱਦੇ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਜੱਥਾ ਸਿਰਲੱਥ ਖਾਲਸਾ ਦੇ ਆਗੂ ਬਾਬਾ ਦਿਲਬਾਗ ਸਿੰਘ ਨੇ ਬਿਆਨ ਜਾਰੀ ਕੀਤਾ ਕਿ ਪੰਜਾਬ ਸਰਕਾਰ ਵਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਇਨਸਾਨੀਅਤ ਦੇ ਨਾਤੇ ਆਪਣੇ ਬੀਮਾਰ ਮਾਤਾ ਦੀ ਸੰਭਾਲ ਲਈ ਪੈਰੋਲ ਮਿਲਣਾ ਹਰ ਬੰਦੀ ਦਾ ਅਧਿਕਾਰ ਹੈ। ਪੰਜਾਬ ਸਰਕਾਰ ਵਲੋਂ ਪੱਤਰ ਭੇਜੇ ਜਾਣ ਤੋਂ ਬਾਅਦ ਹੁਣ ਸਮੁੱਚੀ ਸਿੱਖ ਸੰਗਤ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੇ ਆਉਣ ਵਾਲੇ ਜਵਾਬ 'ਤੇ ਟਿਕੀਆਂ ਹੋਈਆਂ ਹਨ। ਸੰਗਤ ਅਤੇ ਜਥੇਬੰਦੀਆਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਵੀ ਇਸ ਗੰਭੀਰ ਅਤੇ ਮਾਨਵੀ ਮੁੱਦੇ 'ਤੇ ਜਲਦ ਤੋਂ ਜਲਦ ਸਕਾਰਾਤਮਕ ਫੈਸਲਾ ਲਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ