Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

August 11, 2026 09:56 PM
Arvinder Singh
 
ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੰਤ ਨਗਰ ਅਤੇ ਪੁਰਾਣਾ ਬੱਸ ਸਟੈਂਡ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਸੰਜੀਵ ਕੁਮਾਰ, ਵਾਰਡ ਨੰਬਰ 49 ਦੇ ਐੱਮ.ਸੀ. ਨੇਹਾ ਸਿੱਧੂ ਅਤੇ ਵਾਰਡ ਨੰਬਰ 50 ਦੇ ਐੱਮ.ਸੀ. ਹਰਮਨ ਸੰਧੂ ਵੀ ਮੌਜੂਦ ਸਨ।  ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸ੍ਰ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
 
 
 
 
 

Have something to say? Post your comment