ਐਸ ਬੀ ਐਸ ਨਗਰ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ 5 ਕਿਲੋਮੀਟਰ ਮੈਰਾਥਨ ‘ਚ ਅੱਠਵੀਂ ਜਮਾਤ ਦੇ ਵਿਦਿਆਰਥੀ ਰੋਸ਼ਨ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਅਧੀਨ ਆਈ ਟੀ ਆਈ ਗਰਾਊਂਡ ਵਿਖੇ ਇਕ ਖ਼ਾਸ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿਚ 500 ਤੋਂ ਵੱਧ ਹਰ ਉਮਰ ਦੇ ਭਾਗੀਦਾਰਾਂ ਨੇ ਹਿੱਸਾ ਲਿਆ। ਖੇਡ ਅਫ਼ਸਰ ਵੰਦਨਾ ਚੌਹਾਨ ਨੇ ਕਿਹਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਰਾਥਨ ਰਾਹੀਂ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਮਿਲਿਆ ਹੈ ਉਥੇ ਹੀ ਤੰਦੁਰਸਤ ਜੀਵਨ ਪ੍ਰਤੀ ਪ੍ਰੇਰਿਤ ਵੀ ਕੀਤਾ ਗਿਆ ਹੈ। ਲੜਕਿਆਂ ਵਿੱਚੋਂ ਪਹਿਲਾ ਰੌਸ਼ਨ ਕੁਮਾਰ, ਦੂਜਾ ਅਮਨ ਨਵਾਂਸਰ, ਤੀਜਾ ਸਾਹਿਲ ਬੰਗਾ, ਲੜਕੀਆਂ ਵਿਚੋਂ ਇੰਦਰਜੋਤ ਕੌਰ ਬੰਗਾ, ਦੂਜਾ ਪਲਕ ਸੜੋਆ, ਤੀਜਾ ਬਲਵਿੰਦਰ ਕੌਰ ਸੜੋਆ ਨੇ ਹਾਸਲ ਕੀਤਾ। ਇਸ ਮੌਕੇ ਪੌਦੇ ਲਗਾ ਕੇ ਜਿਲ੍ਹੇ ਨੂੰ ਹਰਾ- ਭਰਿਆ ਅਤੇ ਸਾਫ ਸੁਥਰਾ ਵਾਤਾਵਰਣ ਬਣਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਭਾਗੀਦਾਰਾਂ ਨੂੰ ਮੁਫ਼ਤ ਪੌਦੇ ਵੀ ਵੰਡੇ ਗਏ। ਇਸ ਮੈਰਾਥਨ ਰੇਸ ਨੂੰ ਸਫਲ ਬਣਾਉਣ ਲਈ ਮੰਡੀ ਬੋਰਡ, ਐਕਸਾਈਜ ਵਿਭਾਗ, ਵੇਰਕਾ, ਮਾਰਕਫੈੱਡ, ਜੰਗਲਾਤ ਵਿਭਾਗ, ਮੀਡੀਆ ਅਤੇ ਹੋਰ ਵਿਭਾਗਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਪੁਲਿਸ ਪ੍ਰਸ਼ਾਸ਼ਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।