Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੈਥਨੌਲ ਦੀ ਗੈਰ-ਕਾਨੂੰਨੀ ਖਪਤ ਅਤੇ ਸਪਲਾਈ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਨਿਗਰਾਨੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੀਤੀ ਗਈ ਸਮੀਖਿਆ ਮੀਟਿੰਗ

August 12, 2026 05:47 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਕਮਿਸ਼ਨਰ, ਫੂਡ ਤੇ ਡਰਗ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਰੌਸ਼ਨੀ ਵਿੱਚ ਮੈਥਨੌਲ (ਮਿਥਾਈਲ ਐਲਕੋਹਲ) ਦੀ ਗੈਰ-ਕਾਨੂੰਨੀ ਖਪਤ ਨੂੰ ਰੋਕਣ ਅਤੇ ਇਸ ਦੀ ਸਪਲਾਈ ਨੂੰ ਨਿਯਮਾਂ ਅਨੁਸਾਰ ਨਿਯੰਤਰਿਤ ਕਰਨ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਇੱਥੇ ਸਮੀਖਿਆ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸ ਸਬੰਧੀ ਪੁਲਿਸ, ਆਬਕਾਰੀ ਤੇ ਕਰ ਵਿਭਾਗ, ਸਿਹਤ ਵਿਭਾਗ ਦੇ ਸਿਵਲ ਸਰਜਨ ਅਤੇ ਸਬੰਧਤ ਤਹਿਸੀਲਦਾਰ/ਨਾਇਬ-ਤਹਿਸੀਲਦਾਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਮੈਥਨੌਲ ਦੀ ਸਟੋਰੇਜ, ਵਿਕਰੀ ਅਤੇ ਸਪਲਾਈ ਸਬੰਧੀ ਨਿਯਮਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਆਇਜ਼ਨਜ਼ ਪੋਜ਼ੈਸ਼ਨ ਅਤੇ ਸੇਲਜ਼ ਨਿਯਮ, 2014 ਤਹਿਤ ਮੈਥਨੌਲ (ਮਿਥਾਈਲ ਐਲਕੋਹਲ) ਅਨੁਸੂਚੀ ਦੇ ਲੜੀ ਨੰਬਰ 67 ਵਿੱਚ ਦਰਜ ਜ਼ਹਿਰਾਂ ਵਿੱਚ ਸ਼ਾਮਲ ਹੈ। ਇਨ੍ਹਾਂ ਨਿਯਮਾਂ ਅਧੀਨ ਅਜਿਹੇ ਜ਼ਹਿਰਾਂ ਨੂੰ ਸਟੋਰ ਜਾਂ ਵੇਚਣ ਵਾਲੀਆਂ ਇਮਾਰਤਾਂ/ਸਥਾਨਾਂ ਦੀ ਨਿਰੀਖਣ ਅਤੇ ਪੜਤਾਲ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਗਠਿਤ ਕਮੇਟੀ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਹਰ ਛੇ ਮਹੀਨੇ ਬਾਅਦ ਸਬੰਧਤ ਸਟੋਰੇਜ ਅਤੇ ਵਿਕਰੀ ਵਾਲੇ ਸਥਾਨਾਂ ਦੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਮੈਥਨੌਲ ਦੀ ਸਟੋਰੇਜ, ਰਿਕਾਰਡ, ਵਿਕਰੀ ਅਤੇ ਸਪਲਾਈ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਥਨੌਲ ਦੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਖਪਤ, ਸਟੋਰੇਜ ਜਾਂ ਸਪਲਾਈ ਨੂੰ ਰੋਕਣ ਲਈ ਨਿਯਮਾਂ ਅਨੁਸਾਰ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 
 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ