Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਚੈੱਸ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲਾਂ

August 12, 2026 06:21 PM
ਸਾਨੀਆ ਸਿੰਘ
 
ਦੇਵੀਗੜ੍ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ੋਨਲ ਪੱਧਰੀ ਖੇਡ ਟੂਰਨਾਮੈਂਟ ਦੇ ਸ਼ਤਰੰਜ (Chess) ਮੁਕਾਬਲਿਆਂ ਵਿੱਚ ਸਕੂਲ ਦੀਆਂ ਖਿਡਾਰਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਅੰਡਰ-19 ਉਮਰ ਵਰਗ ਵਿੱਚ ਸਿਲਵਰ ਮੈਡਲ (ਚਾਂਦੀ ਦਾ ਤਗਮਾ) ਅਤੇ ਅੰਡਰ-17 ਉਮਰ ਵਰਗ ਵਿੱਚ ਬ੍ਰੌਂਜ਼ ਮੈਡਲ (ਕਾਂਸੀ ਦਾ ਤਗਮਾ) ਆਪਣੇ ਨਾਮ ਕੀਤਾ। ਇਸ ਇੰਡੋਰ ਖੇਡ ਮੁਕਾਬਲੇ ਵਿੱਚ ਭੁਨਰਹੇੜੀ ਜ਼ੋਨ ਦੇ  ਬਹੁਤ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੇ ਹਿੱਸਾ ਲਿਆ ਸੀ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਸ. ਹਰਦੀਪ ਸਿੰਘ ਸੰਧੂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ਼ਤਰੰਜ ਵਰਗੀ ਦਿਮਾਗੀ ਖੇਡ ਵਿੱਚ ਲੜਕੀਆਂ ਦੀ ਇਹ ਪ੍ਰਾਪਤੀ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸਮੂਹ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਪ੍ਰੇਰਨਾ ਦਿੱਤੀ ਜਾ ਰਹੀ ਹੈ।ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਖਿਡਾਰਨਾਂ ਦੀ ਅਣਥੱਕ ਮਿਹਨਤ ਅਤੇ ਖੇਡ ਨਿਪੁੰਨਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ . ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਕੋਚਿੰਗ ਦੀ ਵਿਸ਼ੇਸ਼ ਤੌਰ 'ਤੇ ਤਾਰੀਫ਼ ਕੀਤੀ। ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment