Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨੌਜਵਾਨਾਂ ਦੇ ਹੱਥਾਂ ’ਚ ਦੇਸ਼ ਦਾ ਭਵਿੱਖ : ਪ੍ਰੀਤ ਕੋਹਲੀ

August 12, 2026 06:54 PM
Rozana Sehaj times

ਅੰਮ੍ਰਿਤਸਰ :  ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਸ੍ਰੀਮਤੀ ਪ੍ਰੀਤ ਕੋਹਲੀ ਦੀ ਅਗਵਾਈ ਹੇਠ 5 ਕਿਲੋਮੀਟਰ ਰੈੱਡ ਰਨ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਮੁੱਖ ਮਹਿਮਾਨ ਡਾ. ਸਤਨਾਮ ਸਿੰਘ ਦਿਉਲ, ਡੀਨ ਵਿਦਿਆਰਥੀ ਭਲਾਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੈਰਾਥਨ ਵਿੱਚ 200 ਤੋਂ ਵੱਧ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰੀਤ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਦੇਸ਼ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਾਖੋਰੀ ਅਤੇ ਏਡਜ਼ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਜਾਗਰੂਕਤਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਡਾ. ਸਤਨਾਮ ਸਿੰਘ ਦਿਉਲ, ਡੀਨ ਵਿਦਿਆਰਥੀ ਭਲਾਈ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਰਾਹੀਂ ਹੀ ਅਸੀਂ ਆਪਣੇ ਆਪ ਅਤੇ ਸਮਾਜ ਨੂੰ ਸਿਹਤਮੰਦ ਰੱਖ ਸਕਦੇ ਹਾਂ ਅਤੇ ਇਸ ਲਈ ਅਜਿਹੀਆਂ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।ਮੈਰਾਥਨ ਦੇ ਲੜਕੀਆਂ ਵਰਗ ਵਿੱਚ ਖਾਲਸਾ ਕਾਲਜ, ਅੰਮ੍ਰਿਤਸਰ ਦੀ ਕੋਮਲਪ੍ਰੀਤ ਕੌਰ ਨੇ ਪਹਿਲਾ, ਆਂਚਲ ਸ਼ਰਮਾ ਨੇ ਦੂਜਾ ਅਤੇ ਸਰੂਪ ਰਾਣੀ ਸਰਕਾਰੀ ਕਾਲਜ, ਅੰਮ੍ਰਿਤਸਰ ਦੀ ਕੁਲਵਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਵਰਗ ਵਿੱਚ ਖਾਲਸਾ ਕਾਲਜ, ਅੰਮ੍ਰਿਤਸਰ ਦੇ ਜਸਕਰਨਜੀਤ ਸਿੰਘ ਨੇ ਪਹਿਲਾ, ਪ੍ਰਭਨੂਰ ਸਿੰਘ ਗਿੱਲ ਨੇ ਦੂਜਾ ਅਤੇ ਹਿੰਦੂ ਕਾਲਜ, ਅੰਮ੍ਰਿਤਸਰ ਦੇ ਜਸ਼ਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਪਰਮਿੰਦਰ ਸਿੰਘ, ਪ੍ਰੋ. ਪਰਮਬੀਰ ਸਿੰਘ ਮੱਲ੍ਹੀ ਅਤੇ ਡਾ. ਗਗਨਦੀਪ ਕੌਰ ਗਹਿਲੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋ. ਅਮਨਦੀਪ ਸਿੰਘ, ਮੁਖੀ, ਫਿਜ਼ੀਕਲ ਐਜੂਕੇਸ਼ਨ ਵਿਭਾਗ ਵੱਲੋਂ ਆਪਣੀ ਯੋਗ ਅਗਵਾਈ ਅਤੇ ਸਹਿਯੋਗ ਨਾਲ ਮੈਰਾਥਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਭੇਜੀ ਗਈ ਅਥਲੈਟਿਕ ਕੋਚਾਂ ਦੀ ਟੀਮ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ। ਕੋਚਾਂ ਦੀ ਟੀਮ ਨੇ ਪੂਰੀ ਮਿਹਨਤ ਅਤੇ ਸੁਚੱਜੇ ਢੰਗ ਨਾਲ ਮੈਰਾਥਨ ਦੇ ਨਤੀਜੇ ਤਿਆਰ ਕੀਤੇ, ਜਿਸ ਦੀ ਹਾਜ਼ਰੀਨ ਵੱਲੋਂ ਸ਼ਲਾਘਾ ਕੀਤੀ ਗਈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼