Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਮਹਿਤਾ ਦੇ ਡੇਰੇ ਰੱਖੇ ਸ਼ਾਹ ਵਿਖੇ ਬਣੇਗੀ ਨਵੀਂ ਪੰਚਾਇਤ, ਲੋਕ ਨਿਰਮਾਣ ਮੰਤਰੀ ਨੇ ਕੀਤਾ ਐਲਾਨ

August 12, 2026 07:08 PM
Rozana Sehaj times

ਮਹਿਤਾ/ਅੰਮ੍ਰਿਤਸਰ :  ਸੂਬੇ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਐਲਾਨ ਕੀਤਾ ਹੈ ਕਿ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਨੂੰ ਨਵੀਂ ਪੰਚਾਇਤ ਬਣਾਇਆ ਜਾਵੇਗਾ ਅਤੇ ਇਸ ਪਿੰਡ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਐਲਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਮਹਿਤਾ ਦੇ ਡੇਰਾ ਰੱਖੇ ਸ਼ਾਹ ਵਿਖੇ ਕੀਤੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ। ਇਸ ਲੋਕ ਮਿਲਣੀ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕਾ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਸਾਹਮਣੇ ਰੱਖੇ। ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਐਲਾਨ ਕਰਦਿਆਂ ਕਿਹਾ ਕਿ ਰੱਖੇ ਸ਼ਾਹ ਪਿੰਡ ਦੀ ਨਵੀਂ ਪੰਚਾਇਤ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਭਗ 100 ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿਆਸਤ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨਾ ਅਤੇ ਹਰੇਕ ਪਿੰਡ ਅਤੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਹੋਏ ਵਿਕਾਸ ਕਾਰਜਾਂ ਦੀ ਨਵੀਂ ਇਬਾਰਤ ਲਿਖੀ ਗਈ ਹੈ ਅਤੇ ਹਲਕਾ ਵਾਸੀਆਂ ਤੱਕ ਬਿਨ੍ਹਾਂ ਕਿਸੇ ਭੇਦ-ਭਾਵ ਦੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚ ਰਿਹਾ ਹੈ। ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਸ. ਹਰਭਜਨ ਸਿੰਘ ਈ.ਟੀ.ਓ. ਦੀ ਲੋਕਾਂ ਨਾਲ ਲਗਾਤਾਰ ਕੀਤੀ ਜਾ ਰਹੀ ਸਿੱਧੀ ਰਾਬਤਾ ਮੁਹਿੰਮ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਕੀਤੇ ਜਾ ਰਹੇ ਸਿੱਧੇ ਰਾਬਤੇ ਕਾਰਨ ਉਨ੍ਹਾਂ ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਅਹੁਦੇਦਾਰ, ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼