Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ-2026 ਦੀ ਸ਼ੁਰੂਆਤ

August 12, 2026 07:12 PM
Arvinder Singh
ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ 3.0 ਦੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਹ ਮੁਹਿੰਮ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਪੰਜਾਬ ਵਿੱਚ ਚਲਾਈ ਜਾਵੇਗੀ, ਜਿਸ ਦਾ ਉਦੇਸ਼ ਐੱਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕਤਾ ਵਧਾਉਣਾ, ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 23 ਜ਼ਿਲ੍ਹਿਆਂ ਦੇ ਲਗਭਗ 2,000 ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚ ਜੇਤੂ ਬੱਚਿਆਂ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਐੱਚ.ਆਈ.ਵੀ. ਨਾਲ ਪ੍ਰਭਾਵਿਤ ਵਿਅਕਤੀਆਂ ਨਾਲ ਭੇਦਭਾਵ ਕਾਨੂੰਨੀ ਅਪਰਾਧ ਹੈ। ਉਨ੍ਹਾਂ  ਕਿਹਾ ਕਿ ਸਰਕਾਰ ਦਾ ਉਦੇਸ਼ ਐੱਚ.ਆਈ.ਵੀ. ਦੀ ਰੋਕਥਾਮ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਲਈ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਐੱਚ.ਆਈ.ਵੀ. ਦੀ ਰੋਕਥਾਮ ਅਤੇ ਇਲਾਜ ਲਈ 114 ਇੰਟੀਗ੍ਰੇਟਿਡ ਕਾਉਂਸਲਿੰਗ ਐਂਡ ਟੈਸਟਿੰਗ ਸੈਂਟਰ, 27 ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ, 31 ਡਿਜ਼ਾਈਨੇਟਿਡ ਐਸ.ਟੀ.ਆਈ./ਆਰ.ਟੀ.ਆਈ. ਕਲੀਨਿਕ, 71 ਟਾਰਗੇਟਿਡ ਇੰਟਰਵੈਂਸ਼ਨ ਪ੍ਰੋਜੈਕਟ, 49 ਓਰਲ ਸਬਸਟੀਚਿਊਸ਼ਨ ਥੈਰੇਪੀ ਸੈਂਟਰ, 36 ਨਸ਼ਾ ਛੁਡਾਊ ਕੇਂਦਰ, 15 ਰੀਹੈਬਿਲੀਟੇਸ਼ਨ ਸੈਂਟਰ ਅਤੇ 548 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟਰੀਟਮੈਂਟ ਕਲੀਨਿਕਾਂ ਰਾਹੀਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। 
 
 
 

Have something to say? Post your comment