Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜਮਹੂਰੀ ਅਧਿਕਾਰ ਸਭਾ ਦੀ ਨਵੀਂ ਚੁਣੀ ਜ਼ਿਲ੍ਹਾ ਸੰਗਰੂਰ ਦੀ ਪਲੇਠੀ ਮੀਟਿੰਗ

August 12, 2026 07:20 PM
Rozana Sehaj times
 
ਸੰਗਰੂਰ :  ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਸੰਗਰੂਰ ਦੇ ਹਾਲੀਆ ਡੈਲੀਗੇਟ ਇਜਲਾਸ ਵਿੱਚ ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਦੀ ਪ੍ਰਧਾਨਗੀ ਵਿੱਚ ਇੱਥੇ ਗਦਰ ਮੈਮੋਰੀਅਲ ਭਵਨ ਵਿੱਚ ਕੀਤੀ ਗਈ।ਮੀਟਿੰਗ ਨੇ ਇਜਲਾਸ ਦਾ ਲੇਖਾ-ਜੋਖਾ ਅਤੇ ਖਰਚਿਆਂ ਦਾ ਹਿਸਾਬ ਕਿਤਾਬ ਕਰਨ ਤੋਂ ਬਿਨਾਂ ਅਗਲੇ ਕਾਰਜਾਂ ਉੱਤੇ ਵਿਚਾਰ ਕਰਦਿਆਂ ਸਭਾ ਦੇ ਹੋਏ ਵਿਸਥਾਰ ਅਤੇ ਮਜ਼ਬੂਤ ਕਰਨ ਵਿੱਚ ਤਸੱਲੀ ਵੀ ਪ੍ਰਗਟਾਈ। ਉਕਤ ਜਾਣਕਾਰੀ ਸਭਾ ਦੇ ਪ੍ਰਧਾਨ ਜਗਜੀਤ ਭੁਟਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਪ੍ਰੈਸ ਬਿਆਨ ਜਾਰੀ ਕੀਤਾ।ਮੀਟਿੰਗ ਵਿੱਚ ਪ੍ਰਧਾਨ ਤੋਂ ਬਿਨਾਂ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਬਸੇਸਰ ਰਾਮ, ਸਹਾਇਕ ਸਕੱਤਰ ਕੁਲਵਿੰਦਰ ਬੰਟੀ ਅਤੇ ਹਰਪ੍ਰੀਤ ਕੌਰ ਬਬਲੀ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਸਾਖਾ, ਜ਼ਿਲਾ ਕਮੇਟੀ ਮੈਂਬਰ ਅਮਰੀਕ ਖੋਖਰ, ਗੁਰਜੰਟ ਸਿੰਘ ਬੱਡਰੂਖਾਂ, ਦਰਸ਼ਨ ਕੁੰਨਰਾ, ਇਕਬਾਲ ਕੌਰ,ਚੰਦ ਸਿੰਘ ਧੂਰੀ,ਸੁਖਚੈਨ ਕਲੇਰਾ ਲਛਮਣ ਅਲੀਸੇਰ,ਰਘਵੀਰ ਭੁਟਾਵ ਤੇ ਹੋਰ ਮੈਂਬਰ ਵੀ ਸ਼ਾਮਿਲ ਹੋਏ। ਮੀਟਿੰਗ ਵਿੱਚ ਮੈਂਬਰਾਂ ਨੇ ਆਸ ਪ੍ਰਗਟਾਈ ਗਈ ਕਿ ਉਹ ਹੁਣ ਆਪਣੇ ਕਾਰਜ ਵਧੇਰੇ ਸਰਗਰਮ ਭੂਮਿਕਾ ਨਿਭਾ ਸਕੇਗੀ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜਿੱਥੇ ਪ੍ਰਾਈਵੇਟ ਸਕੂਲਾਂ ਨੂੰ 5% ਫੀਸਾਂ ਦੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਉਥੇ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀ ਹੋਸਟਲਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਇਸ ਨੂੰ ਗਰੀਬ ਤੇ ਦਰਮਿਆਨੇ ਤਬਕੇ ਨੂੰ ਸਿੱਖਿਆ ਤੋਂ ਵਾਂਝੇ ਕਰਨ ਵਾਲਾ ਕਦਮ ਐਲਾਨਿਆ ਗਿਆ, ਨਿੱਜੀ ਯੂਨੀਵਰਸਿਟੀਆਂ ਅਤੇ ਮੈਡੀਕਲ ਕਾਲਜ ਖੋਲ੍ਹਣ ਨੂੰ ਸਿੱਖਿਆ ਨੀਤੀ 2020 ਦਾ ਜਾਰੀ ਰੂਪ ਅਤੇ ਲੋਕ ਵਿਰੋਧੀ ਕਦਮ ਠਹਿਰਾਇਆ ਗਿਆ। ਅੰਤ ਵਿੱਚ ਸਭਾ ਵੱਲੋਂ ਇਹਨਾਂ ਮੁਦਿਆਂ ਉਪਰ ਕੋਈ ਨਾ ਕੋਈ ਕਾਰਵਾਈ ਕਰਨ ਦੇ ਨਾਲ ਨਾਲ ਲੋਕਾਂ ਨੂੰ ਚੇਤਨ ਕਰਨ ਦੀ ਉਪਰਾਲੇ ਜਾਰੀ ਕਰਨ ਦਾ ਵੀ ਤਹਿ ਕੀਤਾ ਗਿਆ।
 
ਮਾਸਟਰ ਪਰਮਵੇਦ
ਤਰਕਸ਼ੀਲ ਆਗੂ
9417422349

Have something to say? Post your comment