Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਓ.ਐਸ.ਡੀ. ਸੁਖਵੀਰ ਸਿੰਘ ਨੇ 14 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

August 12, 2026 07:29 PM
Rozana Sehaj times

ਧੂਰੀ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਨੇ 14 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਂਗਣਵਾੜੀ ਵਰਕਰ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਇੱਕ ਮਹੱਤਵਪੂਰਨ ਕੜੀ ਹਨ। ਉਹ ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਬੱਚਿਆਂ ਦੀ ਸਿਹਤ, ਪੋਸ਼ਣ, ਮੁੱਢਲੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਨਾਲ ਸਬੰਧਤ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਮਜ਼ਬੂਤੀ ਉਸ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਚੱਜੇ ਵਿਕਾਸ ਨਾਲ ਜੁੜੀ ਹੁੰਦੀ ਹੈ। ਇਸ ਲਈ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੇ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਰਗਰਮ ਭੂਮਿਕਾ ਨਾਲ ਜ਼ਮੀਨੀ ਪੱਧਰ ’ਤੇ ਸਰਕਾਰੀ ਸਕੀਮਾਂ ਦਾ ਪ੍ਰਭਾਵ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਪੰਜਾਬ ਸਰਕਾਰ ਅਤੇ ਓ.ਐਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਮਾਜ ਅਤੇ ਖ਼ਾਸ ਕਰਕੇ ਬੱਚਿਆਂ ਤੇ ਮਹਿਲਾਵਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਕੌਂਸਲਰ ਪੁਸ਼ਪਿੰਦਰ ਸ਼ਰਮਾ ਵੀ ਮੌਜੂਦ ਸਨ।
 
 
 
 
 
 
 
 
 

Have something to say? Post your comment