ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ. ਨਗਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ 13 ਅਗਸਤ, 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 461, ਤੀਜੀ ਮੰਜ਼ਿਲ, ਸੈਕਟਰ-76, ਮੋਹਾਲੀ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 360 ਬਾਈਟ, ਨਾਹਰ ਇੰਡਸਟਰੀਜ਼, ਟੋਰਕ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਅਤੇ ਊਸ਼ਾ ਯਾਰਨਜ਼ ਲਿਮਟਿਡ ਸਮੇਤ ਵੱਖ-ਵੱਖ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਵਿੱਚ ਐਸੋਸੀਏਟ ਮੈਨੇਜਰ, ਅਧਿਕਾਰੀ, ਸਿਖਿਆਰਥੀ ਅਤੇ ਸਹਾਇਕ ਆਦਿ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਲਈ 10ਵੀਂ, 12ਵੀਂ ਅਤੇ ਗ੍ਰੈਜੂਏਟ ਯੋਗਤਾ ਰੱਖਣ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਨੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰ ਆਪਣੀ ਯੋਗਤਾ ਨਾਲ ਸਬੰਧਤ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਅਪਡੇਟਿਡ ਰਿਜ਼ਿਊਮੇ ਨਾਲ ਲੈ ਕੇ ਫਾਰਮਲ ਡਰੈੱਸ ਵਿੱਚ ਨਿਰਧਾਰਤ ਸਮੇਂ ’ਤੇ ਕੈਂਪ ਵਿੱਚ ਪਹੁੰਚਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਕਿਸੇ ਵੀ ਤਰ੍ਹਾਂ ਦਾ ਟੀ.ਏ./ਡੀ.ਏ. ਦੇਣਯੋਗ ਨਹੀਂ ਹੋਵੇਗਾ।